ਈਡੀ, ਭਾਜਪਾ ਦੀ ਸਿਆਸੀ ਟੀਮ, ਅਰਵਿੰਦ ਕੇਜਰੀਵਾਲ ਨੂੰ ਨਹੀਂ ਰੋਕ ਸਕਦੀ : ਭਗਵੰਤ ਮਾਨ

ਚੰਡੀਗੜ੍ਹ, 22 ਮਾਰਚ : ਸੀਐਮ ਭਗਵੰਤ ਮਾਨ ਨੇ ਵੀਰਵਾਰ ਨੂੰ ਕਿਹਾ ਕਿ ਈਡੀ ਭਾਰਤੀ ਜਨਤਾ ਪਾਰਟੀ ਦੀ ਇੱਕ ਸਿਆਸੀ ਟੀਮ ਹੈ। ਇਹ ਕੋਈ ਭੇਤ ਨਹੀਂ ਹੈ। ਪਰ ਉਨ੍ਹਾਂ ਨੂੰ ਹੁਣ ਤੱਕ ਪਤਾ ਲੱਗ ਜਾਣਾ ਚਾਹੀਦਾ ਹੈ ਕਿ ਉਹ ਅਰਵਿੰਦ ਕੇਜਰੀਵਾਲ ਨੂੰ ਨਹੀਂ ਰੋਕ ਸਕਦੇ। ਭਗਵੰਤ ਮਾਨ ਨੇ ਆਪਣੇ ਐਕਸ ਅਕਾਊਂਟ ‘ਤੇ ਲਿਖਿਆ ਕਿ ਅਰਵਿੰਦ ਕੇਜਰੀਵਾਲ ਇਕ ਸੋਚ ਹੈ ਅਤੇ ਈਡੀ ਉਸ ਨੂੰ ਕੈਦ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਉਹ ਜਾਣਦੇ ਹਨ ਕਿ ਸਿਰਫ਼ ‘ਆਪ’ ਅਤੇ ਅਰਵਿੰਦ ਕੇਜਰੀਵਾਲ ਹੀ ਭਾਜਪਾ ਨੂੰ ਰੋਕ ਸਕਦੇ ਹਨ ਅਤੇ ਇਸ ਲਈ ਉਹ ਸਾਨੂੰ ਡਰਾਉਣ ਲਈ ਇਹ ਚਾਲਾਂ ਅਜ਼ਮਾ ਰਹੇ ਹਨ, ਪਰ ਉਹ ਭੁੱਲ ਜਾਂਦੇ ਹਨ ਕਿ ਅਸੀਂ ਇੱਕ ਅੰਦੋਲਨ ਵਿੱਚੋਂ ਪੈਦਾ ਹੋਏ ਹਾਂ ਉਹ ਸਾਨੂੰ ਡਰਾ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਉਹ ਸਾਨੂੰ ਰੋਕ ਨਹੀਂ ਸਕਦੇ ਅਤੇ ਨਾ ਹੀ ਸਾਡੀ ਸੋਚ ਨੂੰ ਦਬਾ ਸਕਦੇ ਹਨ, ਜਿਸ ਦਾ ਮਕਸਦ ਭ੍ਰਿਸ਼ਟਾਚਾਰ ਨੂੰ ਰੋਕਣਾ ਅਤੇ ਲੋਕਾਂ ਦੀ ਸੇਵਾ ਕਰਨਾ ਹੈ।