ਅੱਤਵਾਦ ਦੇ ਖਿਲਾਫ ਇਸ ਲੜ੍ਹਾਈ ਵਿੱਚ ਪੂਰਾ ਦੇਸ਼ ਇੱਕਜੁੱਟ ਹੈ : ਮੁੱਖ ਮੰਤਰੀ ਮਾਨ 

  • ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦੁਆਰਾ ਸਾਹਿਬ ਵਿੱਚ ਪਾਕਿਸਤਾਨ ਵੱਲੋਂ ਕੀਤੇ ਹਮਲੇ ਤੇ ਕੀਤਾ ਦੁੱਖ ਦਾ ਪ੍ਰਗਟਾਵਾ  

ਚੰਡੀਗੜ੍ਹ, 07 ਮਈ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੋਸ਼ਲ ਮੀਡੀਆ ਤੇ ਸ਼ੇਅਰ ਕੀਤੀ ਇੱਕ ਪੋਸਟ ਵਿੱਚ ਲਿਖਿਆ ਕਿ ਅੱਤਵਾਦ ਦੇ ਖਿਲਾਫ ਇਸ ਲੜ੍ਹਾਈ ਵਿੱਚ ਪੂਰਾ ਦੇਸ਼ ਇੱਕਜੁੱਟ ਹੈ। ਉਨ੍ਹਾਂ ਲਿਖਿਆ ਕਿ ਸਾਡੀ ਭਾਰਤੀ ਫੌਜ ਅਤੇ ਆਪਣੇ ਵੀਰ ਜਵਾਨਾਂ ਤੇ ਸਾਨੂੰ ਮਾਣ ਹੈ। ਉਨ੍ਹਾਂ ਕਿਹਾ ਕਿ 140 ਕਰੋੜ ਦੇਸ਼ ਵਾਸੀ ਭਾਰਤੀ ਫੌਜ ਨਾਲ ਖੜ੍ਹੇ ਹਨ। ਜਵਾਨਾਂ ਦੀ ਹਿੰਮਤ ਅਤੇ ਹੌਸਲੇ ਨਾਲ ਪੰਜਾਬ ਦੇ ਲੋਕ ਦੇਸ਼ ਦੀ ਫੌਜ ਨਾਲ ਖੜ੍ਹੇ ਹਨ। ਮੁੱਖ ਮੰਤਰੀ ਮਾਨ ਨੇ ਪੁੰਛ ਸੈਕਟਰ ਨੇੜੇ ਸਥਿਤ ਗੁਰਦੁਆਰਾ ਸਾਹਿਬ ਵਿੱਚ ਪਾਕਿਸਤਾਨ ਵੱਲੋਂ ਕੀਤੇ ਹਮਲੇ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਇਸ ਹਮਲੇ ਵਿੱਚ ਇੱਕ ਰਾਗੀ ਸਿੰਘ ਭਾਈ ਅਮਰੀਕ ਸਿੰਘ, ਅਮਰਜੀਤ ਸਿੰਘ, ਰਣਜੀਤ ਸਿੰਘ ਅਤੇ ਰੂਬੀ ਕੌਰ ਮਾਰੇ ਗਏ ਹਨ। ਜਿੱਥੇ ਸਰਬੱਤ ਦਾ ਭਲੇ ਦੀ ਅਰਦਾਸ ਕੀਤੀ ਜਾਂਦੀ ਹੈ, ਉੱਥੇ ਇਸ ਤਰ੍ਹਾਂ ਦਾ ਹਮਲਾ ਕਰਨਾ ਬੇਹੱਦ ਨਿੰਦਣਯੋਗ ਹੈ। ਆਮ ਲੋਕਾਂ ਨੂੰ ਨਿਸ਼ਾਨਾ ਬਣਾਉਣ ਗਲਤ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ, ਗੁਰੂ ਸਾਹਿਬ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।