ਕਾਂਸਟੇਬਲ ਕੁਲਵਿੰਦਰ ਕੌਰ ਦੇ ਸਮਰਥਨ 'ਚ ਆਈਆਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ  

ਚੰਡੀਗੜ੍ਹ, 7 ਜੂਨ : ਭਾਜਪਾ ਦੀ ਲੋਕ ਸਭਾ ਮੈਂਬਰ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਥੱਪੜ ਮਾਰਨ ਦਾ ਮਾਮਲਾ ਗਰਮਾ ਗਿਆ ਹੈ। ਕੰਗਨਾ ਨੂੰ ਥੱਪੜ ਮਾਰਨ ਵਾਲੀ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਦੇ ਸਮਰਥਨ 'ਚ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਸਾਹਮਣੇ ਆ ਗਈਆਂ ਹਨ। ਕਿਸਾਨ ਆਗੂਆਂ ਨੇ ਕਿਸਾਨ ਭਵਨ ਵਿਖੇ ਪ੍ਰੈਸ ਕਾਨਫਰੰਸ ਕਰਕੇ ਐਲਾਨ ਕੀਤਾ ਹੈ ਕਿ ਉਹ ਇਸ ਮਾਮਲੇ ਵਿੱਚ ਡੀਜੀਪੀ ਪੰਜਾਬ ਗੌਰਵ ਯਾਦਵ ਨੂੰ ਮਿਲਣਗੇ। ਕਿਸਾਨਾਂ ਨੇ ਕਿਹਾ ਕਿ ਉਹ ਡੀਜੀਪੀ ਨੂੰ ਮਿਲ ਕੇ ਮੰਗ ਕਰਨਗੇ ਕਿ ਮਹਿਲਾ ਕਾਂਸਟੇਬਲਾਂ ਨਾਲ ਬੇਇਨਸਾਫ਼ੀ ਨਾ ਕੀਤੀ ਜਾਵੇ। ਇਸ ਦੇ ਨਾਲ ਹੀ ਕਿਸਾਨ ਜਥੇਬੰਦੀ ਵੱਲੋਂ 9 ਤਰੀਕ ਨੂੰ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਤੋਂ ਐਸਐਸਪੀ ਦਫ਼ਤਰ ਤੱਕ ਇਨਸਾਫ਼ ਮਾਰਚ ਕੱਢਿਆ ਜਾਵੇਗਾ।