ਨੈਸ਼ਨਲ ਫਰਟੀਲਾਇਜ਼ਰਜ਼ ਦੇ ਸਾਬਕਾ ਸੀ ਐਮ ਡੀ ਪੀ ਐਸ ਗਰੇਵਾਲ ਦਾ ਦਿਹਾਂਤ

  • ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗਰੇਵਾਲ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਚੰਡੀਗੜ੍ਹ, 19 ਨਵੰਬਰ : ਨੈਸ਼ਨਲ ਫਰਟੀਲਾਇਜ਼ਰਜ਼ ਦੇ ਸਾਬਕਾ ਚੀਫ ਮੈਨੇਜਿੰਗ ਡਾਇਰੈਕਟਰ ਤੇ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਾਬਕਾ ਮੈਂਬਰ ਸਰਦਾਰ ਪੁਸ਼ਪਿੰਦਰ ਸਿੰਘ ਗਰੇਵਾਲ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ, ਸਰਦਾਰ ਪੀ ਐਸ ਗਰੇਵਾਲ, ਸਾਬਰਕਾ ਮੰਤਰੀ ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਤੇ ਪ੍ਰਸਿੱਧ ਫਿਜ਼ੀਸ਼ੀਅਨ ਡਾ. ਗੁਰਿੰਦਰ ਸਿੰਘ ਗਰੇਵਾਲ ਦੇ ਵੱਡੇ ਭਰਾ ਸਨ। ਉਹ ਆਪਣੇ ਪਿੱਛੇ ਪਤਨੀ ਸਰਦਾਰਨੀ ਭੁਪਿੰਦਰ ਕੌਰ ਨੂੰ ਛੱਡ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ 21 ਨਵੰਬਰ ਨੂੰ ਮਾਡਲ ਟਾਊਨ ਐਕਸਟੈਂਸ਼ਨ ਲੁਧਿਆਣਾ ਦੇ ਸ਼ਮਸ਼ਾਨ ਘਾਟ ਵਿਚ ਹੋਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਰਦਾਰ ਪੀ ਐਸਗਰੇਵਾਲ ਦੇ ਅਕਾਲ ਚਲਾਣੇ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਹਨਾਂ ਕਿਹਾ ਕਿ ਸਰਦਾਰ ਗਰੇਵਾਲ ਇਕ ਕਾਬਲ ਪ੍ਰਸ਼ਾਸਕ ਸਨ ਜਿਹਨਾਂ ਨੇ ਸਮਾਜ ਵਾਸਤੇ ਵੱਡਮੁੱਲਾ ਯੋਗਦਾਨ ਦਿੱਤਾ। ਉਹਨਾਂ ਨੇ ਗਰੇਵਾਪਲ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਤੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਚਰਨਾਂ ਵਿਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।