- 90 ਲੱਖ ਦੀ ਨਕਦੀ, ਸ਼ਰਾਬ ਤੇ ਹਥਿਆਰ ਹੋਏ ਸੀ ਬਰਾਮਦ
ਚੰਡੀਗੜ੍ਹ, 7 ਫਰਵਰੀ : ਚੰਡੀਗੜ੍ਹ ਸੀਬੀਆਈ ਕੋਰਟ ਨੇ ਪੰਜਾਬ ਪੁਲਿਸ ਦੀ ਸਾਬਕਾ ਮਹਿਲਾ ਡੀਐਸਪੀ ਰਾਕਾ ਗੇਰਾ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ 6 ਸਾਲ ਦੀ ਸਜ਼ਾ ਸੁਣਾਈ ਹੈ। ਰਾਕਾ ਗੇਰਾ 'ਤੇ 2 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਡੀਐਸਪੀ ਰਾਕਾ ਗੇਰਾ ਮੁਹਾਲੀ ਵਿੱਚ ਤਾਇਨਾਤ ਸਨ। ਜਦੋਂ ਉਸ ਖਿਲਾਫ 1 ਲੱਖ ਰੁਪਏ ਦੀ ਰਿਸ਼ਵਤ ਮੰਗਣ ਦਾ ਮਾਮਲਾ ਦਰਜ ਕੀਤਾ ਗਿਆ ਸੀ। ਰਾਕਾ ਨੂੰ ਅਦਾਲਤ ਨੇ 5 ਫਰਵਰੀ ਨੂੰ ਦੋਸ਼ੀ ਪਾਇਆ ਸੀ ਅਤੇ ਉਥੋਂ ਪੁਲਿਸ ਨੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਸੀ।