ਵਿਧਾਨ ਸਭਾ ਸੈਸ਼ਨ ਨੂੰ ਲੈ ਕੇ ਸਰਕਾਰ ਤੇ ਰਾਜਪਾਲ ਫਿਰ ਆਹਮੋ-ਸਾਹਮਣੇ

  • ਰਾਜਪਾਲ ਦਫ਼ਤਰ ਨੇ ਵਿਧਾਨ ਸਭਾ ਸਕੱਤਰ ਨੂੰ ਲਿਖਿਆ ਪੱਤਰ

ਚੰਡੀਗੜ੍ਹ, 13 ਅਕਤੂਬਰ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 20-21 ਅਕਤੂਬਰ ਨੂੰ ਹੋਣ ਵਾਲੇ ਵਿਧਾਨ ਸਭਾ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ। ਰਾਜਪਾਲ ਦਫ਼ਤਰ ਵੱਲੋਂ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਗਿਆ ਹੈ, ਜਦਕਿ ਰਾਜਪਾਲ ਪੁਰੋਹਿਤ ਖੁਦ ਸਰਹੱਦੀ ਖੇਤਰ ਦੇ ਪਿੰਡਾਂ ਦਾ ਦੌਰਾ ਕਰਨ ਵਿੱਚ ਰੁੱਝੇ ਹੋਏ ਹਨ। ਹਾਲ ਹੀ ‘ਚ ਅੰਮ੍ਰਿਤਸਰ ‘ਚ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਇਸ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਸੀ। ਇਸ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਸਰਕਾਰ ਨੇ ਜੋ ਵਿਧਾਨ ਸਭਾ ਦਾ ਸੈਸ਼ਨ ਸੱਦਿਆ ਹੈ ਇਸ ਨੂੰ ਬਜਟ ਸੈਸ਼ਨ ਦਾ ਦਾ ਹੀ ਐਕਸਟੈਂਸ਼ਨ ਦੱਸਿਆ ਜਾ ਰਿਹਾ ਹੈ। ਜੋ ਨਿਯਮਾ ਦੇ ਖਿਲਾਫ਼ ਹੈ। ਇਸ ਤੋਂ ਪਹਿਲਾਂ ਵੀ 19 ਅਤੇ 20 ਜੂਨ ਨੂੰ ਬੁਲਾਇਆ ਗਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀ ਨਿਯਮਾਂ ਦੇ ਉਲਟ ਸੱਦਿਆ ਗਿਆ ਸੀ। ਇਸ ਲਈ ਜੂਨ ਵਾਲੇ ਵਿਸ਼ੇਸ਼ ਸੈਸ਼ਨ ਵਿੱਚ ਹੋਇਆ ਸਾਰਾ ਕੰਮ ਕਾਜ ਵੀ ਗ਼ੈਰ ਕਾਨੂੰਨੀ ਹੈ। ਪੱਤਰ ਵਿੱਚ ਲਿਖਿਆ ਗਿਆ ਹੈ ਕਿ 3 ਮਾਰਚ ਨੂੰ ਬੁਲਾਇਆ ਗਿਆ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 22 ਮਾਰਚ ਨੂੰ ਖਤਮ ਹੋ ਗਿਆ ਹੈ, ਇਸ ਲਈ ਇਸ ਨੂੰ ਵਧਾਉਣਾ ਗੈਰ-ਕਾਨੂੰਨੀ ਹੈ।

01