ਸਰਕਾਰ ਅੰਮ੍ਰਿਤਪਾਲ ਸਿੰਘ ਦੇ ਸੰਗਠਨ 'ਵਾਰਿਸ ਪੰਜਾਬ ਦੇ' ਤੇ ਪਾਬੰਦੀ ਲਗਾਉਣ ਦੀ ਤਿਆਰੀ 

ਚੰਡੀਗੜ੍ਹ, 23 ਮਾਰਚ : ਖਾਲਿਸਤਾਨ ਪੱਖੀ ਸੰਗਠਨ 'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਮਰਥਕਾਂ 'ਤੇ ਸ਼ਿਕੰਜਾ ਕੱਸਣ ਤੋਂ ਬਾਅਦ ਹੁਣ ਉਸ ਦੇ ਸੰਗਠਨ 'ਤੇ ਵੀ ਪਾਬੰਦੀ ਲਗਾਉਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਸਰਕਾਰ ਕਿਸੇ ਵੀ ਸਮੇਂ ਇਸ 'ਤੇ ਪਾਬੰਦੀ ਲਗਾ ਕੇ ਇਸ ਨੂੰ ਗੈਰ-ਕਾਨੂੰਨੀ ਐਲਾਨ ਸਕਦੀ ਹੈ। ਇਸ ਦੇ ਲਈ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪੰਜਾਬ ਪੁਲਿਸ ਅਤੇ ਖੁਫੀਆ ਵਿਭਾਗ ਤੋਂ ਰਿਪੋਰਟਾਂ ਮੰਗੀਆਂ ਹਨ, ਤਾਂ ਜੋ ਡੋਜ਼ੀਅਰ ਤਿਆਰ ਕੀਤਾ ਜਾ ਸਕੇ। ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (UAPA) ਦੇ ਤਹਿਤ ਸੰਗਠਨ 'ਤੇ ਪਾਬੰਦੀ ਲਗਾਈ ਜਾ ਸਕਦੀ ਹੈ। ਕੇਂਦਰੀ ਸੁਰੱਖਿਆ ਏਜੰਸੀਆਂ ਨੇ ਕਈ ਸਬੂਤ ਇਕੱਠੇ ਕੀਤੇ ਹਨ।ਅਮਰ ਉਜਾਲਾ ਦੀ ਖ਼ਬਰ ਮੁਤਾਬਕ ਅੰਮ੍ਰਿਤਪਾਲ ਵਿਸਾਖੀ ਵਾਲੇ ਦਿਨ ਆਨੰਦਪੁਰ ਖਾਲਸਾ ਫੋਰਸ (AKF) ਦਾ ਐਲਾਨ ਕਰਨ ਵਾਲਾ ਸੀ। ਇਸ ਵਿੱਚ 260 ਤੋਂ ਵੱਧ ਨੌਜਵਾਨਾਂ ਨੂੰ ਭਰਤੀ ਕੀਤਾ ਜਾਣਾ ਸੀ।ਦਾਅਵਾ ਕੀਤਾ ਗਿਆ ਹੈ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਇਸ ਵਿੱਚ ਉਸਦੀ ਮਦਦ ਕਰ ਰਹੀ ਸੀ। ਇਸ ਨੂੰ ਕਈ ਪਾਬੰਦੀਸ਼ੁਦਾ ਸੰਗਠਨਾਂ ਤੋਂ ਵਿਦੇਸ਼ਾਂ ਤੋਂ ਫੰਡ ਵੀ ਮਿਲੇ ਹਨ।