ਗੁਰਪਤਵੰਤ ਪੰਨੂ ਵੱਲੋਂ ਮੁੱਖ ਮੰਤਰੀ ਮਾਨ ਨੂੰ ਜਾਨੋਂ ਮਾਰਨ ਦੀ ਧਮਕੀ

ਚੰਡੀਗੜ੍ਹ, 16 ਜਨਵਰੀ : ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਪੰਨੂ ਨੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇੰਨਾ ਹੀ ਨਹੀਂ ਪੰਨੂੰ ਇੱਕ ਨਵੀਂ ਵੀਡੀਓ ਜਾਰੀ ਕਰਕੇ ਪੰਜਾਬ ਦੇ ਗੈਂਗਸਟਰਾਂ ਨੂੰ ਉਨ੍ਹਾਂ ਨਾਲ ਸੰਪਰਕ ਕਰਨ ਲਈ ਕਿਹਾ ਹੈ, ਤਾਂ ਜੋ ਉਹ ਪੰਜਾਬ ਨੂੰ ਇੱਕ ਵਾਰ ਫਿਰ ਅੱਤਵਾਦ ਦੇ ਦੌਰ ਵਿੱਚ ਧੱਕ ਸਕਣ। ਪੰਨੂ ਨੇ 26 ਜਨਵਰੀ ਗਣਤੰਤਰ ਦਿਵਸ ਮੌਕੇ ਮਾਹੌਲ ਖਰਾਬ ਕਰਨ ਦੀ ਧਮਕੀ ਦਿੱਤੀ ਹੈ। ਆਪਣੀ ਵੀਡੀਓ ਵਿੱਚ ਪੰਨੂ ਨੇ ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਸੁਧਾਰਨ ਲਈ ਪੰਜਾਬ ਪੁਲਿਸ ਦੀਆਂ ਕੋਸ਼ਿਸ਼ਾਂ ਨੂੰ ਗਲਤ ਕਰਾਰ ਦਿੱਤਾ ਹੈ। ਵੀਡੀਓ ‘ਚ ਪੰਨੂ ਪਿਛਲੇ ਦਿਨੀਂ ਹੋਏ ਮੁਕਾਬਲਿਆਂ ਦੀ ਗੱਲ ਕਰ ਰਿਹਾ ਹੈ ਅਤੇ ਪੰਜਾਬ ਅਤੇ ਵਿਦੇਸ਼ ਦੀਆਂ ਜੇਲਾਂ ‘ਚ ਬੈਠੇ ਗੈਂਗਸਟਰਾਂ ਨੂੰ ਉਸ ਨਾਲ ਸੰਪਰਕ ਕਰਨ ਲਈ ਕਹਿ ਰਿਹਾ ਹੈ।  ਪੰਨੂ ਨੇ ਮੁੱਖ ਮੰਤਰੀ ਮਾਨ ਨੂੰ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੱਸਿਆ ਹੈ ਅਤੇ ਡੀਜੀਪੀ ਗੌਰਵ ਯਾਦਵ ਨੂੰ ਸਾਬਕਾ ਡੀਜੀਪੀ ਗੋਬਿੰਦ ਰਾਮ ਕਿਹਾ ਹੈ। ਪੰਨੂ ਨੇ ਆਪਣੇ ਸ਼ਬਦਾਂ ਵਿਚ ਕਿਹਾ ਹੈ ਕਿ ਸੀ.ਐਮ.ਨੂੰ ਸਜ਼ਾ ਮਿਲੇਗੀ।