ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ 

ਚੰਡੀਗੜ੍ਹ, 13 ਅਪ੍ਰੈਲ : ਪੰਜਾਬ ਵਿਜੀਲੈਂਸ ਦੇ ਸ਼ਿਕੰਜ਼ੇ ਵਿੱਚ ਫਸੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪਿਛਲੇ ਪੰਜ ਮਹੀਨਿਆਂ ਤੋਂ ਜੇਲ੍ਹ ਵਿੱਚ ਬੰਦ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਵਿਜੀਲੈਂਸ ਨੇ ਸਾਬਕਾ ਮੰਤਰੀ ਨੂੰ 50 ਲੱਖ ਦੀ ਰਿਸ਼ਵਤ ਦੇਣ ਦੇ ਦੋਸ਼ ਵਿੱਚ ਰੰਗੇ ਹੱਥੀਂ ਕਾਬੂ ਕੀਤਾ ਸੀ। ਇਸ ਤੋਂ ਬਾਅਦ ਵਿਜੀਲੈਂਸ ਨੇ ਅਰੋੜਾ ‘ਤੇ ਆਪਣੀ ਹਿਰਾਸਤ ਦੌਰਾਨ ਉਦਯੋਗਿਕ ਪਲਾਟ ਘਪਲੇ ਦਾ ਮਾਮਲਾ ਦਰਜ ਕੀਤਾ ਸੀ। ਕਾਂਗਰਸ ਦੇ ਸਾਬਕਾ ਉਦਯੋਗ ਮੰਤਰੀ ਸ਼ਾਮ ਸੁੰਦਰ ਅਰੋੜਾ ਨੂੰ 16 ਅਕਤੂਬਰ 2022 ਨੂੰ ਪੰਜਾਬ ਵਿਜੀਲੈਂਸ ਬਿਊਰੋ ਦੇ ਅਸਿਸਟੈਂਟ ਇੰਸਪੈਕਟਰ ਜਨਰਲ (ਏਆਈਜੀ) ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਉਸ ਨੇ ਏਆਈਜੀ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਕੇਸ ਵਿੱਚੋਂ ਆਪਣਾ ਨਾਂ ਕੱਢਣ ਲਈ ਇੱਕ ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਸੀ। ਉਹ ਪਹਿਲੀ ਕਿਸ਼ਤ ਵਜੋਂ 50 ਲੱਖ ਰੁਪਏ ਲੈ ਕੇ ਅਧਿਕਾਰੀ ਕੋਲ ਪਹੁੰਚਿਆ ਸੀ, ਜਦੋਂ ਵਿਜੀਲੈਂਸ ਨੇ ਉਸ ਨੂੰ ਕਾਬੂ ਕਰ ਲਿਆ। ਇਸ ਦੌਰਾਨ ਉਹ ਜੇਲ੍ਹ ਵਿੱਚ ਸੀ, ਅੱਜ ਉਸ ਨੂੰ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ।