ਹਾਈਕੋਰਟ ਵੱਲੋਂ ਕੁਲੜ ਪੀਜ਼ਾ ਜੋੜੇ ਨੂੰ ਸੁਰੱਖਿਆ ਦੇਣ ਦੇ ਹੁਕਮ, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਚੰਡੀਗੜ੍ਹ, 19 ਅਕਤੂਬਰ, 2024 : ਕੁਲੜ ਪੀਜ਼ਾ ਜੋੜੇ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੁਲਿਸ ਨੂੰ ਅਰੋੜਾ ਪਰਿਵਾਰ ਨੂੰ ਸੁਰੱਖਿਆ ਦੇਣ ਦੇ ਹੁਕਮ ਦਿੱਤੇ ਹਨ।ਇਸ ਸਬੰਧੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਵੱਖ-ਵੱਖ ਵਿਅਕਤੀਆਂ ਵੱਲੋਂ ਮਿਲ ਰਹੀਆਂ ਧਮਕੀਆਂ ਦਰਮਿਆਨ ਜੋੜੇ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਇਸ ਸਬੰਧੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਨਿਹੰਗ ਸਿੰਘ ਦੇ ਵਿਰੋਧ ਕਾਰਨ ਜੋੜੇ ਨੇ ਹਾਈਕੋਰਟ ਤੱਕ ਪਹੁੰਚ ਕੀਤੀ ਸੀ ਅਤੇ ਆਪਣੀ ਜਾਨ ਨੂੰ ਖ਼ਤਰੇ ਦਾ ਹਵਾਲਾ ਦਿੰਦੇ ਹੋਏ ਸੁਰੱਖਿਆ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਨਿਹੰਗਾਂ ਦਾ ਦੋਸ਼ ਹੈ ਕਿ ਕੁੱਲ੍ਹੜ ਪੀਜ਼ਾ ਜੋੜੇ ਵੱਲੋਂ ਵਾਇਰਲ ਕੀਤੀ ਗਈ ਅਸ਼ਲੀਲ ਵੀਡੀਓ ਦਾ ਬੱਚਿਆਂ ‘ਤੇ ਮਾੜਾ ਅਸਰ ਪੈ ਰਿਹਾ ਹੈ। ਅਜਿਹੇ ‘ਚ ਨਿਹੰਗ ਸਿੰਘਾਂ ਦੀ ਮੰਗ ਹੈ ਕਿ ਉਨ੍ਹਾਂ ‘ਤੇ ਅਸ਼ਲੀਲਤਾ ਫੈਲਾਉਣ ਦੇ ਦੋਸ਼ ‘ਚ ਥਾਣੇ ‘ਚ ਮਾਮਲਾ ਦਰਜ ਕੀਤਾ ਜਾਵੇ। ਇਸ ਤੋਂ ਬਾਅਦ ਕੁੱਲ੍ਹੜ ਪੀਜ਼ਾ ਜੋੜੇ ਨੇ ਇਕ ਵੀਡੀਓ ਜਾਰੀ ਕੀਤੀ ਸੀ।  ਜਿਸ ਵਿੱਚ ਜੋੜੇ ਨੇ ਕਿਹਾ ਸੀ ਕਿ ਉਹ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਜਾਣਗੇ ਅਤੇ ਉੱਥੇ ਆਪਣੀ ਅਰਜ਼ੀ ਜਮਾਂ ਕਰਵਾਉਣਗੇ। ਸਹਿਜ ਅਰੋੜਾ ਨੇ ਕਿਹਾ ਸੀ ਕਿ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਉਹ ਪੁੱਛਣਗੇ ਕਿ ਉਹ ਦਸਤਾਰ ਸਜਾਉਣਗੇ ਜਾਂ ਨਹੀਂ ਜੇਕਰ ਮੈਂ ਗਲਤ ਹਾਂ ਤਾਂ ਮੈਨੂੰ ਸਜ਼ਾ ਮਿਲਣੀ ਚਾਹੀਦੀ ਹੈ। ਵੀਡੀਓ ‘ਚ ਸਹਿਜ ਨਾਲ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਵੀ ਮੌਜੂਦ ਸੀ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਸੀ।