ਹਾਈਕੋਰਟ ਨੇ ਅਰੋੜਾ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

ਚੰਡੀਗੜ੍ਹ: 10 ਜਨਵਰੀ : ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਉਸ ਸਮੇਂ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਜਦੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਰੋੜਾ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਓਰੋ ਵਲੋਂ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ, ਆਈਏਐਸ ਅਧਿਕਾਰੀ ਨੀਲਿਮਾ ਤੋਂ ਇਲਾਵਾ 10 ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਇੱਕ ਉਦਯੋਗਿਕ ਪਲਾਟ ਨੂੰ ਇੱਕ ਰੀਅਲ ਅਸਟੇਟ ਕੰਪਨੀ ਨੂੰ ਟ੍ਰਾਂਸਫਰ/ਵੰਡ ਕਰਨ ਅਤੇ ਇਸ ਨੂੰ ਟਾਊਨਸ਼ਿਪ ਸਥਾਪਤ ਕਰਨ ਦੀ ਇਜਾਜ਼ਤ ਦੇਣ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਸੀ।