ਚੰਡੀਗੜ੍ਹ 'ਤੇ ਹਿਮਾਚਲ ਨੇ ਫਿਰ ਠੋਕਿਆ ਦਾਅਵਾ, ਹਿੱਸੇਦਾਰੀ ਲਈ ਕੈਬਨਿਟ ਸਬ ਕਮੇਟੀ ਦਾ ਗਠਨ

ਚੰਡੀਗੜ੍ਹ: 1 ਜੁਲਾਈ : ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਇਕ ਵਾਰ ਫਿਰ ਚੰਡੀਗੜ੍ਹ ਤੇ ਅਪਣਾ ਦਾਅਵਾ ਜਤਾਇਆ ਜਾ ਹੈ। ਇਸ ਦਿਸ਼ਾ ਵਿਚ ਉਹਨਾਂ ਨੇ ਵੱਡਾ ਕਦਮ ਚੁੱਕਿਆ ਹੈ। ਉਹਨਾਂ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਪ੍ਰੋਜੈਕਟ ਤੋਂ ਚੰਡੀਗੜ੍ਹ ਦੀ ਜ਼ਮੀਨ 'ਤੇ ਹਿਮਾਚਲ ਦੀ 7.19 ਪ੍ਰਤੀਸ਼ਤ ਹਿੱਸੇਦਾਰੀ ਅਤੇ ਰਾਇਲਟੀ ਦੀ ਮੰਗ ਕਰਨ ਲਈ ਇਕ ਕੈਬਨਿਟ ਸਬ-ਕਮੇਟੀ ਬਣਾਈ ਹੈ। ਇਹ ਕਮੇਟੀ ਪੰਜਾਬ ਪੁਨਰਗਠਨ ਐਕਟ ਤਹਿਤ ਹੋਏ ਅੰਤਰਰਾਜੀ ਸਮਝੌਤਿਆਂ ਦੀ ਪੜਤਾਲ ਕਰੇਗੀ ਅਤੇ ਸਰਕਾਰ ਨੂੰ ਦੱਸੇਗੀ ਕਿ ਹਿਮਾਚਲ ਨੂੰ ਚੰਡੀਗੜ੍ਹ ਵਿਚ ਆਪਣਾ ਹਿੱਸਾ ਕਿਵੇਂ ਦਿਵਾਉਣਾ ਹੈ।