ਜੇ ਪੰਜਾਬ ਦੀ ਕਿਸੇ ਜੇਲ੍ਹ ਅੰਦਰ ਲਾਰੈਂਸ ਬਸ਼ਨੋਈ ਦਾ ਇੰਟਰਵਿਊ ਨਹੀਂ ਹੋਇਆ ਤਾਂ ਡੀਜੀਪੀ ਸਾਫ਼ ਕਰਨ ਕਿ ਆਖ਼ਰ ਇਹ ਇੰਟਰਵਿਊ ਕਿਥੇ  ਹੋਇਆ :ਬੀਬੀ ਗੁਲਸ਼ਨ

  • ਮਾਨ ਸਰਕਾਰ ਵਿਚ ਸੂਬੇ ਦੀ ਅਮਨ ਕਾਨੂੰਨ ਵਿਵਸਥਾ ਵਿਗੜੀ: ਬੀਬੀ ਗੁਲਸ਼ਨ

ਚੰਡੀਗੜ੍ਹ, 16 ਮਾਰਚ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਮੁੱਖ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਵਲੋਂ ਜੇਲ ਦੇ ਅੰਦਰ ਦਿੱਤੇ ਗਏ ਇੰਟਰਵਿਊ ਤੋਂ ਬਾਅਦ ਪੰਜਾਬ ਦੇ ਡੀ;ਜੀ;ਪੀ ਗੌਰਾਵ ਯਾਦਵ ਵਲੋਂ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਗਈ ਗਈ ਸਫਾਈ ਦੇ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਕਿਹਾ ਕਿ ਇਸ ਮਾਮਲੇ ਵਿਚ ਪੰਜਾਬ ਪੁਲਿਸ ਨੇ ਇਹ ਕਹਿ ਕੇ ਪੱਲਾ ਝਾੜ ਲਿਆ ਹੈ ਕਿ ਇਹ ਇਨਟਰਵਿਊ ਪੰਜਾਬ ਦੀ ਕਿਸੇ ਜੇਲ੍ਹ ਦਾ ਨਹੀ ਹੈ ਪਰ ਡੀਜੀਪੀ ਗੌਰਵ ਯਾਦਵ ਨੂੰ ਮੀਡੀਆ ਨੂੰ ਇਹ ਵੀ ਸਾਫ਼ ਕਰਨਾ ਚਾਹੀਦਾ ਹੈ ਕਿ ਆਖ਼ਰ ਇਹ ਇੰਟਰਵਿਊ ਕਿਥੇ ਦਾ ਹੈ? ਉਨ੍ਹਾਂ ਕਿਹਾ ਕਿ ਡੀਜੀਪੀ ਨੂੰ ਇਸ ਸਬੰਧੀ ਪੂਰੀ ਪੜਤਾਲ ਕਰਨ ਤੋਂ ਬਾਅਦ ਹੀ ਪ੍ਰੈਸ ਕਾਨਫਰੰਸ ਕਰਨੀ ਚਾਹੀਦੀ ਸੀ। ਬੀਬੀ ਗੁਲਸ਼ਨ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਬਰਸੀ ਦੇ ਨੇੜੇ ਗੈਂਗਟਸਰਾਂ ਦੀ ਇੰਟਰਵਿਊ ਕਰਵਾ ਕ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿਚ ਬਣੀ ਹੈ, ਸੂਬੇ ਵਿਚ ਆਏ ਦਿਨ ਅਪਰਾਧਕ ਵਾਰਦਾਤਾਂ ਵਾਪਰ ਰਹੀਆਂ ਹਨ। ਮਾਨ ਸਰਕਾਰ ਕਾਨੂੰਨ ਵਿਵਸਥਾ ਸੰਭਾਲਣ ਵਿਚ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ ਅਤੇ ਜਿਸ ਕਾਰਨ ਅਪਰਾਧੀਆਂ ਦੇ ਹੌਂਸਲੇ ਲਗਾਤਾਰ ਵੱਧਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬੀਤੇ ਦਿਨੀ ਗੌਇੰਦਵਾਲ ਜੇਲ੍ਹ ਵਿਚ ਹੋਈ ਗੈਂਗਵਾਰ ਤੋਂ ਇਲਾਵਾ ਇਸ ਤੋਂ ਪਹਿਲਾਂ ਵਾਪਰੀਆਂ ਅਪਰਾਧਕ ਵਾਰਦਾਤਾਂ ਤੋਂ ਸਾਫ਼ ਹੈ ਕਿ ਪੰਜਾਬ ਸਰਕਾਰ ਸੂਬੇ ਵਿਚ ਅਮਨ ਕਾਨੂੰਨ ਵਿਵਸਥਾ ਨੂੰ ਸੰਭਾਲਣ ਵਿਚ ਫੇਲ੍ਹ ਰਹੀ ਹੈ।