ਵਿਧਾਨ ਸਭਾ ’ਚ ਉਠਾਇਆ  ਅਜਨਾਲਾ ਹਿੰਸਾ ਦਾ ਮੁੱਦਾ, ਅੰਮ੍ਰਿਤਪਾਲ ਨੂੰ ਕਦੋਂ ਗ੍ਰਿਫਤਾਰ ਕਰੋਂਗੇ : ਰਾਜਾ ਵੜਿੰਗ 

ਚੰਡੀਗੜ੍ਹ, 7 ਮਾਰਚ : ਵਿਧਾਨ ਸਭਾ ਵਿੱਚ ਅੱਜ ਕਾਂਗਰਸ ਵੱਲੋਂ ਲਾਅ ਐਂਡ ਆਰਡਰ ਦਾ ਮੁੱਦਾ ਚੁੱਕਿਆ ਗਿਆ। ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਤੇ ਵਿਧਾਇਕ ਰਾਜਾ ਵੜਿੰਗ ਨੇ ਅੰਮ੍ਰਿਤਪਾਲ ਉਤੇ ਗੰਭੀਰ ਦੋਸ਼ ਲਗਾਏ। ਰਾਜਾ ਵੜਿੰਗ ਨੇ ਕਿਹਾ ਕਿ ਅਜਨਾਲਾ ਵਿੱਚ ਥਾਣੇ ਉਤੇ ਕਬਜ਼ਾ ਕਰ ਲਿਆ ਗਿਆ। ਜਿਸ ਵਿੱਚ ਇੰਟੈਲੀਜੈਂਸੀ ਪੂਰੀ ਤਰ੍ਹਾਂ ਫੇਲ੍ਹ ਹੋ ਗਈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਹਾ ਗਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆੜ ਵਿੱਚ ਇਹ ਹਮਲਾ ਕੀਤਾ ਗਿਆ। ਪ੍ਰੰਤੂ ਹੁਣ ਕਈ ਦਿਨ ਬੀਤ ਚੁੱਕੇ ਹਨ ਅਜੇ ਤੱਕ ਸਰਕਾਰ ਨੇ ਕਾਰਵਾਈ ਕਿਉਂ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਤੁਸੀਂ ਅੰਮ੍ਰਿਤਪਾਲ ਨੂੰ ਕਦੋਂ ਗ੍ਰਿਫਤਾਰ ਕਰੋਂਗੇ। ਰਾਜਾ ਵੜਿੰਗ ਨੇ ਕਿਹਾ ਕਿ ਤੁਸੀਂ ਕਾਰਵਾਈ ਕਰੋ ਅਸੀਂ ਤੁਹਾਡੇ ਨਾਲ ਹਾਂ। ਉਨ੍ਹਾਂ ਕਿਹਾ ਕਿ ਸਾਰਾ ਪੰਜਾਬ ਤੁਹਾਡੇ ਵੱਲ ਵੇਖ ਰਿਹਾ ਹੈ। ਰਾਜਾ ਵੜਿੰਗ ਨੇ ਇਹ ਵੀ ਕਿਹਾ ਕਿ ਅੰਮ੍ਰਿਤਪਾਲ ਦੇ ਸਲਾਹਕਾਰ ਅਕਸਰ ਲਾਹੌਰ ਜਾਂਦੇ ਹਨ ਅਤੇ ਉਥੋਂ ਦੀਆਂ ਏਜੰਸੀਆਂ ਨਾਲ ਮੁਲਾਕਾਤ ਕਰਦੇ ਹਨ।