ਪੰਜਾਬ ਸਿਵਲ ਸਕੱਤਰੇਤ ਦੀਆਂ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਵਿੱਤ ਮੰਤਰੀ ਚੀਮਾ ਨਾਲ ਕੀਤੀ ਅਹਿਮ ਮੀਟਿੰਗ

ਚੰਡੀਗੜ੍ਹ, 9 ਨਵੰਬਰ : ਪੰਜਾਬ ਸਿਵਲ ਸਕੱਤਰੇਤ ਦੀਆਂ ਸਮੂਹ ਮੁਲਾਜਮ ਜਥੇਬੰਦੀਆਂ ਦੇ ਆਗੂਆਂ ਵੱਲੋਂ ਅੱਜ ਜੋਆਇੰਟ ਐਕਸ਼ਨ ਕਮੇਟੀ ਦੀ ਅਗਵਾਈ ਹੇਠ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪ੍ਰਮੁੱਖ ਸਕੱਤਰ, ਵਿੱਤ ਵਿਭਾਗ ਨਾਲ ਮੀਟਿੰਗ ਕੀਤੀ ਗਈ। ਮੁਲਾਜਮ ਆਗੂਆਂ ਵੱਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਦੀਵਾਲੀ ਮੌਕੇ ਮੁਲਾਜਮਾਂ ਦਾ ਬਣਦਾ ਡੀ.ਏ. ਜਲਦ ਰਿਲੀਜ਼ ਕੀਤਾ ਜਾਵੇ ਅਤੇ ਚੰਡੀਗੜ ਪ੍ਰਸ਼ਾਸ਼ਨ ਵਾਂਗ ਦੀਵਾਲੀ ਬੋਨਸ ਵੀ ਦਿੱਤਾ ਜਾਵੇ। ਇਸ ਮੌਕੇ ਵਿੱਤ ਮੰਤਰੀ ਹਰਪਾਲ ਚੀਮਾਂ ਵੱਲੋਂ ਪ੍ਰਮੁੱਖ ਸਕੱਤਰ ਵਿੱਤ ਦੀ ਹਾਜਰੀ ਵਿੱਚ ਮੁਲਾਜਮਾਂ ਦੀਆਂ ਹੱਕੀ ਮੰਗਾਂ ਤੇ ਵਿਚਾਰ ਕੀਤਾ ਗਿਆ ਅਤੇ ਮੁੱਖ ਮੰਤਰੀ ਤੱਕ ਪਹੁੰਚਾਉਣ ਦਾ ਭਰੋਸਾ ਵੀ ਦਿੱਤਾ ਗਿਆ। ਵਿੱਤ ਮੰਤਰੀ ਵੱਲੋਂ ਮੁਲਾਜਮ ਆਗੂਆਂ ਨੂੰ ਧਰਤੀ ਹੇਠਲਾ ਪਾਣੀ ਬਚਾਉਣ,ਆਰਗੇਨਿਕ ਖੇਤੀ ਤੇ ਪੌਸਟਿਕ ਆਹਾਰ ਖਾਣ ਦਾ ਵੀ ਸੁਨੇਹਾ ਲੋਕਾਂ ਤੱਕ ਪਹੁੰਚਾਉਣ ਲਈ ਕਿਹਾ ਗਿਆ। ਇਸ ਮੁਲਾਕਾਤ ਦੌਰਾਨ ਅਫਸਰ ਐਸੋਸੀਏਸ਼ਨ ਵੱਲੋਂ ਪਰਮਦੀਪ ਭਬਾਤ, ਭੁਪਿੰਦਰ ਝੱਜ, ਕਮਲ ਸ਼ਰਮਾ, ਪਰਸਨਲ ਸਟਾਫ ਐਸੋਸੀਏਸ਼ਨ ਵੱਲੋਂ ਮਲਕੀਤ ਔਜਲਾ, ਸਕੱਤਰੇਤ ਸਟਾਫ ਐਸੋਸੀਏਸ਼ਨ ਵੱਲੋਂ ਸੁਖਚੈਨ ਖਹਿਰਾ, ਜਸਪ੍ਰੀਤ ਰੰਧਾਵਾ, ਇੰਦਰਪਾਲ ਭੰਗੂ, ਸਾਹਿਲ ਸ਼ਰਮਾ, ਐਫ.ਸੀ.ਆਰ. ਐਸੋਸੀਏਸ਼ਨ ਵੱਲੋਂ ਕੁਲਵੰਤ ਸਿੰਘ, ਗੁਰਮੀਤ ਸਿੰਘ ਅਤੇ ਦਰਜਾ-4 ਯੂਨੀਅਨ ਵੱਲੋਂ ਜਗਤਾਰ ਸਿੰਘ ਆਦਿ ਹਾਜਰ ਸਨ।