ਲੋਕ ਸਭਾ ਚੋਣਾਂ 2024- ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ 4 ਉਮੀਦਵਾਰਾਂ ਦਾ ਕੀਤਾ ਐਲਾਨ

  • ਜਲੰਧਰ ਤੋਂ ਪਵਨ ਕੁਮਾਰ ਟੀਨੂੰ ਅਤੇ ਗੁਰਦਾਸਪੁਰ ਤੋਂ ਸ਼ੈਰੀ ਕਲਸੀ ਨੂੰ ਉਤਾਰਿਆ ਚੋਣ ਮੈਦਾਨ ‘ਚ

ਚੰਡੀਗੜ੍ਹ, 16 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਲੋਕ ਸਭਾ ਸੀਟਾਂ ਲਈ ਆਪਣੀ ਤੀਜੀ ਅਤੇ ਅੰਤਿਮ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਵਿੱਚ 4 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਵਿੱਚ ਫ਼ਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ, ਗੁਰਦਾਸਪੁਰ ਤੋਂ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਜਲੰਧਰ ਤੋਂ ਪਵਨ ਕੁਮਾਰ ਟੀਨੂੰ ਅਤੇ ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ ਨੂੰ ਉਮੀਦਵਾਰ ਐਲਾਨਿਆ ਗਿਆ। ਜ਼ਿਕਰਯੋਗ ਹੈ ਕਿ ਪਵਨ ਕੁਮਾਰ ਟੀਨੂੰ ਕੁਝ ਦਿਨ ਪਹਿਲਾਂ ਅਕਾਲੀ ਦਲ ਛੱਡ ਕੇ ‘ਆਪ’ ‘ਚ ਸ਼ਾਮਲ ਹੋਏ ਸਨ।