ਲੋਕ ਸਭਾ ਚੋਣਾਂ 2024, ਸ਼੍ਰੋਮਣੀ ਅਕਾਲੀ ਦਲ ਵੱਲੋਂ 7 ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ, 13 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਵਿਸਾਖੀ ਵਾਲੇ ਦਿਨ 7 ਲੋਕ ਸਭਾ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਹਿਲੀ ਸੂਚੀ ਵਿੱਚ ਗੁਰਦਾਸਪੁਰ, ਅੰਮ੍ਰਿਤਸਰ, ਆਨੰਦਪੁਰ ਸਾਹਿਬ, ਫਤਿਹਗੜ੍ਹ ਸਾਹਿਬ, ਫਰੀਦਕੋਟ, ਸੰਗਰੂਰ ਅਤੇ ਪਟਿਆਲਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਗੁਰਦਾਸਪੁਰ ਤੋਂ ਡਾਕਟਰ ਦਲਜੀਤ ਸਿੰਘ ਚੀਮਾ, ਸ੍ਰੀ ਆਨੰਦਪੁਰ ਸਾਹਿਬ ਤੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਟਿਆਲਾ ਤੋਂ ਐਨ ਕੇ ਸ਼ਰਮਾ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਅਨਿਲ ਜੋਸ਼ੀ, ਸ੍ਰੀ ਫਤਿਹਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ, ਫਰੀਦਕੋਟ ਤੋਂ ਰਾਜਵਿੰਦਰ ਸਿੰਘ ਅਤੇ ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।