ਪ੍ਰਭੂ ਯਿਸ਼ੂ ਨੇ ਆਪਣਾ ਸਮੁੱਚਾ ਜੀਵਨ ਮਾਨਵੀ ਦੁੱਖਾਂ-ਤਕਲੀਫਾਂ ਨੂੰ ਘਟਾਉਣ ਲਈ ਸਮਰਪਿਤ ਕੀਤਾ : ਪੁਰੋਹਿਤ

ਚੰਡੀਗੜ੍ਹ, 6 ਅਪ੍ਰੈਲ : “ਗੁੱਡ ਫਰਾਈਡੇ”ਮੌਕੇ ਯਿਸ਼ੂ ਮਸੀਹ ਨੂੰ ਯਾਦ ਕਰਦਿਆਂ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਕਿਹਾ ਕਿ ਪ੍ਰਭੂ ਯਿਸ਼ੂ ਨੇ ਆਪਣਾ ਸਮੁੱਚਾ ਜੀਵਨ ਮਾਨਵੀ ਦੁੱਖਾਂ-ਤਕਲੀਫਾਂ ਨੂੰ ਘਟਾਉਣ ਲਈ ਸਮਰਪਿਤ ਕੀਤਾ ਸੀ। ਉਨ੍ਹਾਂ ਕਿਹਾ ਕਿ ਪ੍ਰਭੂ ਯਿਸ਼ੂ ਮਸੀਹ ਵੱਲੋਂ ਦਿੱਤੀਆਂ ਸਿੱਖਿਆਵਾਂ ਸਾਨੂੰ ਸੱਚਾਈ, ਖਿਮਾ, ਪਿਆਰ ਅਤੇ ਨਿਰਸਵਾਰਥ ਸੇਵਾ ਨਾਲ ਭਰਪੂਰ ਜੀਵਨ ਜਿਊਣ ਲਈ ਪ੍ਰੇਰਿਤ ਕਰਦੀਆਂ ਹਨ। ਸ੍ਰੀ ਪੁਰੋਹਿਤ ਨੇ ਸਮਾਜ ਵਿੱਚੋਂ ਹਿੰਸਾ ਅਤੇ ਨਫ਼ਰਤ ਨੂੰ ਖ਼ਤਮ ਕਰਨ ਲਈ ਇਕੱਠੇ ਹੋਣ ਅਤੇ ਆਪਣੇ ਆਪ ਨੂੰ ਕਮਜ਼ੋਰ ਤੇ ਦੱਬੇ-ਕੁਚਲੇ ਲੋਕਾਂ ਦੀ ਸੇਵਾ ਲਈ ਸਮਰਪਿਤ ਕਰਨ ਦਾ ਸੱਦਾ ਦਿੱਤਾ।