ਮਨਪ੍ਰੀਤ ਬਾਦਲ ਨੂੰ ਹਾਈਕੋਰਟ ਤੋਂ ਮਿਲੀ ਜਮਾਨਤ 

ਚੰਡੀਗੜ੍ਹ, 16 ਅਕਤੂਬਰ : ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਬਠਿੰਡਾ ਵਿੱਚ ਸਰਕਾਰੀ ਪਲਾਟ ਸਸਤੇ ਭਾਅ ਖ਼ਰੀਦਣ ਲਈ ਅਹੁਦੇ ਦੀ ਦੁਰਵਰਤੋਂ ਕੀਤੇ ਜਾਣ ਦੇ ਮਾਮਲੇ ਵਿੱਚ ਮਨਪ੍ਰੀਤ ਬਾਦਲ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰਦਿਆਂ ਉਨ੍ਹਾਂ ਨੂੰ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਹੈ। ਦੱਸ ਦਈਏ ਕਿ, ਲੰਘੇ ਦਿਨੀਂ ਬਾਦਲ ਨੇ ਅਦਾਲਤ ਵਿਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ਤੇ ਕੋਰਟ ਨੇ ਅੱਜ ਸੁਣਵਾਈ ਕਰਦਿਆਂ ਹੋਇਆ ਬਾਦਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਇਸ ਸੰਬੰਧ ਵਿੱਚ ਸੁਣਵਾਈ ਉਪਰੰਤ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਦੇਣ ਲਈ ਕਿਹਾ ਹੈ। ਇਸ ਤੋਂ ਇਲਾਵਾ ਮਨਪ੍ਰੀਤ ਬਾਦਲ ਨੂੰ ਆਪਣਾ ਪਾਸਪੋਰਟ ਜਮ੍ਹਾਂ ਕਰਵਾਉਣਾ ਹੋਵੇਗਾ ਅਤੇ ਵਿਜੀਲੈਂਸ ਦੀ ਜਾਂਚ ਵਿੱਚ ਸ਼ਾਮਲ ਹੋ ਕੇ ਸਹਿਯੋਗ ਕਰਨਾ ਹੋਵੇਗਾ।