ਗੁਰਦੁਆਰਾ ਐਕਟ 1925 ‘ਚ ਸੋਧ ਦਾ ਮਾਮਲਾ

  • ਐੱਸ.ਜੀ.ਪੀ.ਸੀ. ਜਲਦ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰੇਗੀ ਮੁਲਾਕਾਤ

ਚੰਡੀਗੜ੍ਹ,30 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਜਲਦ ਹੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ। ਇਸ ਦੇ ਲਈ ਸਮਕਾਲੀ ਜਥੇਬੰਦੀਆਂ ਦੀ ਰਾਏ ਲਈ ਜਾ ਰਹੀ ਹੈ। ਐਸਜੀਪੀਸੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਕੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਪਾਸ ਕੀਤੇ ਸਿੱਖ ਗੁਰਦੁਆਰਾ ਐਕਟ 1925 ਸੋਧ ਬਿੱਲ ਵਿੱਚ ਦਖ਼ਲ ਦੇਣ ਦੀ ਮੰਗ ਕਰੇਗੀ।ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਪੰਜਾਬ ਸਰਕਾਰ ਵੱਲੋਂ ਸਿੱਖ ਗੁਰਦੁਆਰਾ ਐਕਟ 1925 ਵਿੱਚ ਸੋਧ ਨੂੰ ਪ੍ਰਵਾਨਗੀ ਦਿੱਤੀ ਗਈ ਸੀ। ਪਰ ਸ਼੍ਰੋਮਣੀ ਕਮੇਟੀ ਨੇ ਇਸ ਦਾ ਵਿਰੋਧ ਦਰਜ ਕਰਵਾਇਆ ਅਤੇ ਇਸ ਨੂੰ ਸਿੱਖ ਗੁਰਦੁਆਰਾ ਐਕਟ 1925 ਦੀ ਉਲੰਘਣਾ ਕਰਾਰ ਦਿੱਤਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਨੁਸਾਰ ਪ੍ਰਬੰਧਕ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਇਸ ਐਕਟ ਵਿੱਚ ਕੋਈ ਸੋਧ ਨਹੀਂ ਕੀਤੀ ਜਾ ਸਕਦੀ।