ਮੋਹਾਲੀ ਪੁਲਿਸ ਤੇ AGTF ਨੇ ਸਾਂਝੇ ਆਪ੍ਰੇਸ਼ਨ ‘ਚ ਬੰਬੀਹਾ ਗੈਂਗ ਦੇ 2 ਗੈਂਗਸਟਰ ਅਸਲੇ ਸਮੇਤ ਕੀਤੇ ਕਾਬੂ

ਚੰਡੀਗੜ੍ਹ, 4 ਅਕਤੂਬਰ : ਅੱਜ AGTF-Punjab ਨੇ ਮੋਹਾਲੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਬੰਬੀਹਾ ਗੈਂਗ ਦੇ 2 ਗੈਂਗਸਟਰ ਅਵਤਾਰ ਸਿੰਘ ਉਰਫ ਗੋਰਾ ਅਤੇ ਅਜੇ ਕੁਮਾਰ ਉਰਫ ਪ੍ਰੀਤ ਸ਼ਰਮਾ ਨੂੰ ਗ੍ਰਿਫਤਾਰ ਕੀਤਾ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। ਜਾਂਚ ਦੌਰਾਨ ਪਤਾ ਲੱਗਾ ਹੈ ਕਿ ਫੜੇ ਗਏ ਦੋਵੇਂ ਮੁਲਜ਼ਮ ਬੰਬੀਹਾ ਗਿਰੋਹ ਦੇ ਮੈਂਬਰਾਂ ਨੂੰ ਲੌਜਿਸਟਿਕਸ ਸਪੋਰਟ, ਲੁਕਣ ਦੇ ਅੱਡੇ ਅਤੇ ਹਥਿਆਰ ਮੁਹੱਈਆ ਕਰਵਾਉਣ ਵਿਚ ਸ਼ਾਮਲ ਸਨ ਅਤੇ ਸੂਬੇ ਵਿਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਇਨ੍ਹਾਂ ਕੋਲ਼ੋਂ 4 ਪਿਸਤੌਲ ਅਤੇ 16 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ।