ਪੰਜਾਬ ਵਿੱਚ 66.70 ਲੱਖ ਤੋਂ ਵੱਧ ਡਰੱਗ ਉਪਭੋਗਤਾ , ਸਥਿਤੀ ਚਿੰਤਾਜਨਕ : ਬਾਜਵਾ

ਚੰਡੀਗੜ੍ਹ, 4 ਅਗਸਤ : ਵਿਰੋਧੀ ਧਿਰ ਦੇ ਆਗੂ ਅਤੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਇੱਕ ਰਿਪੋਰਟ ਅਨੁਸਾਰ ਪੰਜਾਬ ਵਿੱਚ 66.70 ਲੱਖ ਤੋਂ ਵੱਧ ਡਰੱਗ ਉਪਭੋਗਤਾ ਹਨ। ਸਥਿਤੀ ਚਿੰਤਾਜਨਕ ਹੈ ਕਿਉਂਕਿ ਪੰਜਾਬ ਵਿੱਚ 10 ਤੋਂ 17 ਸਾਲ ਦੀ ਉਮਰ ਦੇ 6.97 ਲੱਖ ਬੱਚੇ ਨਸ਼ਿਆਂ ਵਿੱਚ ਫਸੇ ਹੋਏ ਹਨ।  ਹਾਲਾਂਕਿ,  ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ  ਅਰਵਿੰਦ ਕੇਜਰੀਵਾਲ ਨੇ ਸਰਕਾਰ ਬਣਾਉਣ ਦੇ ਚਾਰ ਮਹੀਨਿਆਂ ਦੇ ਅੰਦਰ ਨਸ਼ਾਖੋਰੀ ਨੂੰ ਖਤਮ ਕਰਨ ਦਾ ਵਾਅਦਾ ਕੀਤਾ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਲਗਭਗ 17 ਮਹੀਨੇ ਹੋ ਗਏ ਹਨ, ਅਤੇ ਉਸਦੇ ਸਾਰੇ ਵਾਅਦੇ ਖੋਖਲੇ ਸਾਬਤ ਹੋਏ ਹਨ।  ਇਹ ਸਹੀ ਸਮਾਂ ਹੈ ਮੁੱਖ ਮੰਤਰੀ ਭਗਵੰਤ ਮਾਨ  ਨੂੰ ਡੂੰਘੀ ਨੀਂਦ ਤੋਂ ਜਾਗਣਾ ਚਾਹੀਦਾ ਹੈ ਅਤੇ ਨਸ਼ਿਆਂ ਦੀ ਲਾਹਨਤ ਨੂੰ ਰੋਕਣ ਲਈ ਕੰਮ ਕਰਨਾ ਚਾਹੀਦਾ ਹੈ।