ਸਰਕਾਰ ਵੱਲੋਂ ਮੋਰਿੰਡਾ ਸਹਿਕਾਰੀ ਖੰਡ ਮਿੱਲ ਬੰਦ

  • ‘ਆਪ’ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਸਾਂਝੀ ਕੀਤੀ ਜਾਣਕਾਰੀ

ਚੰਡੀਗੜ੍ਹ, 3 ਸਤੰਬਰ : ਚਮਕੌਰ ਸਾਹਿਬ ਦੇ ਕਿਸਾਨਾਂ ਦੀ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਨੇ ਮੋਰਿੰਡਾ ਸਥਿਤ ਸਹਿਕਾਰੀ ਖੰਡ ਮਿੱਲ ਡੀ-ਲਾਈਨ ਨੂੰ ਬੰਦ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ । ਪੰਜਾਬ ਸ਼ੂਗਰਫੈੱਡ ਦੇ ਚੇਅਰਮੈਨ ਨਵਦੀਪ ਸਿੰਘ ਜੀਦਾ ਵੱਲੋਂ ਡੀ.ਲਾਈਨ ਨੂੰ ਹਮੇਸ਼ਾ ਲਈ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ‘ਆਪ’ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ। ਮਾਲਵਿੰਦਰ ਸਿੰਘ ਕੰਗ ਨੇ ਟਵੀਟ ਕਰਦਿਆਂ ਲਿਖਿਆ “ਅੱਜ ਹਲਕਾ, ਚਮਕੌਰ ਸਾਹਿਬ ਦੇ ਕਿਸਾਨਾਂ ਦੇ ਚਿਰੋਕਣੀ ਮੰਗ ਪੂਰੀ ਕਰਦੇ ਹੋਏ ਸਹਿਕਾਰੀ ਖੰਡ ਮਿੱਲ ਮੋਰਿੰਡਾ ਵਿਖੇ D LINE ਨੂੰ ਮੁਕੰਮਲ ਤੌਰ ਤੇ ਬੰਦ ਕਰਨ ਲਈ ਸੰਬੰਧਿਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਸ਼ੂਗਰਫੈੱਡ ਪੰਜਾਬ ਦੇ ਚੇਅਰਮੈਨ ਸ: ਨਵਦੀਪ ਸਿੰਘ ਜੀਦਾ ਜੀ ਵਲੋਂ ਕਲੇਸ਼ ਦੀ ਜੜ੍ਹ D LINE ਨੂੰ ਹਮੇਸ਼ਾ ਲਈ ਖਤਮ ਕਰਨ ਦਾ ਐਲਾਨ ਕੀਤਾ ਗਿਆ । ਪੁਰਾਣੀਆਂ ਸਰਕਾਰਾਂ ਵੱਲੋਂ ਆਪਣੇ ਚਹੇਤਿਆਂ ਨੂੰ ਖ਼ਾਸ ਫ਼ਾਇਦਾ ਪਹੁੰਚਾਉਣ ਲਈ ਇਹ D LINE ਬਣਾਈ ਗਈ ਸੀ, ਜਿਸਨੂੰ ਅੱਜ ਛੋਟੇ ਕਿਸਾਨਾਂ ਨਾਲ ਹੁੰਦੇ ਭੇਦਭਾਵ ਨੂੰ ਦੇਖਦੇ ਹੋਏ ਅਤੇ ਸਭ ਨੂੰ ਬਰਾਬਰੀ ਦਾ ਅਧਿਕਾਰ ਦਿੰਦੇ ਹੋਏ ਇਹ ਐਕਸ਼ਨ ਲਿਆ ਗਿਆ ਮਾਣਯੋਗ MLA ਸ: ਚਰਨਜੀਤ ਸਿੰਘ ਚੰਨੀ ਨੇ ਸਭ ਨੂੰ ਨਾਲ ਲੈ ਕੇ ਇਸ ਮਸਲੇ ਨੂੰ ਹੱਲ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਹਲਕਾ ਚਮਕੌਰ ਸਾਹਿਬ ਦੀ ਸਮੁੱਚੀ ਲੀਡਰਸ਼ਿਪ ਵੀ ਹਾਜ਼ਰ ਸੀ।”