ਭਾਜਪਾ ਜਾਣ ਦੀਆਂ ਫੈਲਾਈਆਂ ਜਾ ਰਹੀਆਂ ਖ਼ਬਰਾਂ ਝੂਠੀਆਂ ਹਨ : ਸਾਬਕਾ ਮੁੱਖ ਮੰਤਰੀ ਚੰਨੀ 

ਚੰਡੀਗੜ੍ਹ, 09 ਅਪ੍ਰੈਲ : ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਜਪਾ ‘ਚ ਜਾਣ ਦੀਆਂ ਅਫਵਾਹਾਂ ਸੁਣਨ ਨੂੰ ਮਿਲ ਰਹੀਆਂ ਸਨ, ਜਿਸ ਤੇ ਚਰਨਜੀਤ ਸਿੰਘ ਚੰਨੀ ਨੇ ਆਪਣਾ ਪ੍ਰਤੀਕਰਮ ਦਿੰਦਿਆ ਕਿਹਾ ਕਿ ਜੋ ਉਨ੍ਹਾਂ ਬਾਰੇ ਭਾਜਪਾ ਜਾਣ ਦੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਉਹ ਝੂਠੀਆਂ ਖ਼ਬਰਾਂ ਹਨ। ਚਰਨਜੀਤ ਸਿੰਘ ਚੰਨੀ ਨੇ ਸਾਫ ਸਾਫ ਕਿਹਾ ਕਿ ਉਹ ਕਾਂਗਰਸੀ ਹਨ ਅਤੇ ਹਮੇਸ਼ਾਂ ਕਾਂਗਰਸ ਦੇ ਸਮਰੱਥਨ ਵਿੱਚ ਹੀ ਰਹਿਣਗੇ। ਜਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਜੇਲ੍ਹ ‘ਚੋ ਬਾਹਰ ਆਉਣ ਤੋਂ ਬਾਅਦ ਇਹ ਅਫਵਾਹ ਸੀ ਕਿ ਸਾਬਕਾ ਮੁੱਖ ਮੰਤਰੀ ਚੰਨੀ ਭਾਜਪਾ ਦੇ ਕੁੱਝ ਆਗੂਆਂ ਨਾਲ ਮੁਲਾਕਾਤ ਕਰ ਚੁੱਕੇ ਹਨ, ਪਰ ਉਨ੍ਹਾਂ ਖੁਦ ਇੰਨ੍ਹਾਂ ਅਫਵਾਹਾਂ ਨੂੰ ਖਾਰਜ ਕਰ ਦਿੱਤਾ ਹੈ।