ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਦੇ 14 ਅਧਿਕਾਰੀਆਂ ਨੂੰ ਮੁੱਖ ਮੰਤਰੀ ਰੱਖਿਅਕ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨਿਤ

ਚੰਡੀਗੜ੍ਹ,20 ਜਨਵਰੀ : ਪੰਜਾਬ ਸਰਕਾਰ ਨੇ ਗਣਤੰਤਰ ਦਿਵਸ ਮੌਕੇ ਜਲੰਧਰ ਦੇ ਐਸਐਸਪੀ ਮੁਖਵਿੰਦਰ ਸਿੰਘ ਭੁੱਲਰ ਸਮੇਤ ਪੰਜਾਬ ਪੁਲਿਸ ਦੇ 14 ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਮੁੱਖ ਮੰਤਰੀ ਰੱਖਿਅਕ ਅਵਾਰਡ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਦੇ ਰਾਜਪਾਲ ਗਣਤੰਤਰ ਦਿਵਸ 2024 ‘ਤੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰੱਖਿਅਕ ਅਵਾਰਡ ਅਤੇ ਮੁੱਖ ਮੰਤਰੀ ਅਵਾਰਡ ਨਾਲ ਸਨਮਾਨਿਤ ਕਰਨਗੇ। ਇਹ ਪੁਰਸਕਾਰ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਨੂੰ ਦਿੱਤਾ ਜਾਵੇਗਾ ਜਿਨ੍ਹਾਂ ਨੇ ਆਪਣੀ ਡਿਊਟੀ ਵਿਚ ਲਗਾਤਾਰ ਉੱਤਮਤਾ ਦਾ ਪ੍ਰਦਰਸ਼ਨ ਕੀਤਾ ਹੈ। ਇਸ ਤੋਂ ਇਲਾਵਾ ਮੋਹਾਲੀ ਵਿੱਚ ਡੀਐਸਪੀ ਸੀਆਈਏ ਵਜੋਂ ਤਾਇਨਾਤ ਗੁਰਸ਼ੇਰ ਸਿੰਘ ਸੰਧੂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।

  • ਸਨਮਾਨਿਤ ਕੀਤੇ ਜਾਣ ਵਾਲੇ ਅਧਿਕਾਰੀ

ਪੀ.ਪੀ.ਐਸ. ਮੁਖਵਿੰਦਰ ਸਿੰਘ ਭੁੱਲਰ, ਪੀ.ਪੀ.ਐਸ. ਮਨਦੀਪ ਸਿੰਘ, ਗੁਰਸ਼ੇਰ ਸਿੰਘ ਸੰਧੂ ਪੀ.ਪੀ.ਐਸ., ਇੰਸਪੈਕਟਰ ਹਰਵਿੰਦਰ ਸਿੰਘ, ਇੰਸਪੈਕਟਰ ਸਿਮਰਜੀਤ ਸਿੰਘ, ਸਬ ਇੰਸਪੈਕਟਰ ਸੁਖਵਿੰਦਰ ਸਿੰਘ, ਸਬ ਇੰਸਪੈਕਟਰ ਭੁਪਿੰਦਰ ਸਿੰਘ, ਸਬ ਇੰਸਪੈਕਟਰ ਮੇਜਰ ਸਿੰਘ, ਸਬ ਇੰਸਪੈਕਟਰ ਜਸਜੀਤ ਸਿੰਘ, ਸਬ ਇੰਸਪੈਕਟਰ ਗੁਰਵਿੰਦਰ ਸਿੰਘ, ਸਬ ਇੰਸਪੈਕਟਰ ਗੁਰਮੁਖ ਸਿੰਘ, ਸਬ ਇੰਸਪੈਕਟਰ ਅਮਨਦੀਪ ਵਰਮਾ, ਏ. ਐਸ.ਆਈ. ਮਹਿੰਦਰਪਾਲ ਸਿੰਘ, ਸੀਨੀਅਰ ਕਾਂਸਟੇਬਲ ਪ੍ਰਭਦੀਪ ਸਿੰਘ