ਭਾਰਤੀ ਸਰਹੱਦ ‘ਤੇ ਫਿਰ ਦੇਖਿਆ ਗਿਆ ਪਾਕਿਸਤਾਨੀ ਡਰੋਨ, ਬੀ.ਐੱਸ.ਐੱਫ. ਜਵਾਨਾਂ ਨੇ ਗੋਲੀਬਾਰੀ ਕਰਕੇ ਖਦੇੜਿਆ

  • ਸਰਚ ਦੌਰਾਨ 3.2 ਕਿਲੋ ਹੈਰੋਇਨ ਬਰਾਮਦ, ਅੰਤਰਰਾਸ਼ਟਰੀ ਕੀਮਤ ਕਰੋੜਾਂ ‘ਚ

ਚੰਡੀਗੜ੍ਹ, 15 ਅਪ੍ਰੈਲ : ਪਾਕਿਸਤਾਨ ‘ਚ ਬੈਠੇ ਤਸਕਰਾਂ ਨੇ ਇਕ ਵਾਰ ਫਿਰ ਭਾਰਤੀ ਸਰਹੱਦ ‘ਤੇ ਡਰੋਨ ਭੇਜਿਆ। ਪੰਜਾਬ ਦੇ ਅੰਮ੍ਰਿਤਸਰ ਦੇ ਬਾਹਰਵਾਰ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਡਰੋਨ ਨੂੰ ਵਾਪਸ ਭਜਾਉਣ ਵਿੱਚ ਸਫਲਤਾ ਹਾਸਲ ਕੀਤੀ। ਚੌਕਸੀ ਲਈ ਸਰਹੱਦ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਕਰੀਬ 21 ਕਰੋੜ ਰੁਪਏ ਦੀ ਹੈਰੋਇਨ ਜ਼ਬਤ ਕੀਤੀ ਗਈ।