ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਿੱਤਾ 12ਵੀਂ ਦੇ ਵਿਦਿਆਰਥੀਆਂ ਨੂੰ ਦਿੱਤਾ ਵੱਡਾ ਝਟਕਾ

ਚੰਡੀਗੜ੍ਹ, 19 ਜਨਵਰੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਆਈ ਇਹ ਖਬਰ ਵਿਦਿਆਰਥੀਆਂ ਨੂੰ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰੇਸ਼ਾਨ ਕਰ ਸਕਦੀ ਹੈ। ਦਰਅਸਲ ਫਰਵਰੀ ਮਹੀਨੇ ਤੋਂ ਦਸਵੀਂ ਅਤੇ ਬਾਰਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਸ਼ੁਰੂ ਹੋ ਰਹੀਆਂ ਹਨ, ਪਰ ਐਨ ਮੌਕੇ ‘ਤੇ ਆ ਕੇ ਸਿੱਖਿਆ ਬੋਰਡ ਨੇ ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ ਦਾ ਪੈਟਰਨ ਹੀ ਬਦਲ ਦਿੱਤਾ ਹੈ। ਅਸਲ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਗਲੇ ਸਾਲ ਤੋਂ ਆਪਣੀਆਂ ਪ੍ਰੀਖਿਆਵਾਂ ਦੇ ਪੈਟਰਨ ਵਿਚ ਤਬਦੀਲੀ ਕੀਤੀ ਜਾਣੀ ਸੀ। ਇਸ ਦਾ ਕਾਰਨ ਇਹ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਿਚੋਂ ਪਾਸ ਹੋ ਕੇ ਨਿਕਲ ਰਹੇ ਵਿਦਿਆਰਥੀਆਂ ਵਿਚੋਂ ਬਹੁਤ ਘੱਟ ਵਿਦਿਆਰਥੀ ਅਜਿਹੇ ਹਨ, ਜੋ ਯੂ. ਪੀ. ਐੱਸ. ਸੀ. ਜਾਂ ਪੀ. ਸੀ. ਐੱਸ. ਵਰਗੇ ਮੁਕਾਬਲਿਆਂ ਵਿਚ ਅੱਗੇ ਆਉਂਦੇ ਸਨ। ਇਸ ਲਈ ਸਿੱਖਿਆ ਬੋਰਡ ਨੇ ਸੀ. ਬੀ. ਐੱਸ. ਈ. ਵਾਲਾ ਪੈਟਰਨ ਅਪਣਾਉਣ ਲਈ ਅਗਲੇ ਸਾਲ ਤੋਂ ਤਿਆਰੀ ਆਰੰਭ ਕਰ ਦਿੱਤੀ ਸੀ ਪਰ ਹੁਣ ਅਚਾਨਕ ਹੀ ਰਾਤੋ-ਰਾਤ ਸਿੱਖਿਆ ਬੋਰਡ ਨੇ ਆਪਣਾ ਸਾਰਾ ਹੀ ਪੈਟਰਨ ਇਸ ਸਾਲ ਨਾਲ ਪ੍ਰੀਖਿਆਵਾਂ ਤੋਂ ਹੀ ਬਦਲਣ ਦਾ ਫੈਸਲਾ ਕਰ ਲਿਆ ਹੈ, ਜਿਸ ਕਾਰਨ ਵਿਦਿਆਰਥੀ ਉਨ੍ਹਾਂ ਦੇ ਮਾਪੇ ਅਤੇ ਅਧਿਆਪਕ ਬਹੁਤ ਹੀ ਭੰਬਲਭੂਸੇ ਵਿਚ ਪਏ ਹੋਏ ਹਨ।