ਪੰਜਾਬੀ ਗਾਇਕ ਕੰਵਰ ਗਰੇਵਾਲ ਨੂੰ ਸਦਮਾ- ਮਾਤਾ ਦਾ ਦਿਹਾਂਤ

ਚੰਡੀਗੜ੍ਹ, 22 ਨਵੰਬਰ : ਮਸ਼ਹੂਰ ਪੰਜਾਬੀ ਸੂਫੀ ਗਾਇਕ ਕੰਵਰ ਗਰੇਵਾਲ ਨੂੰ ਵੱਡਾ ਸਦਮਾ ਲੱਗਿਆ ਹੈ। ਗਾਇਕ ਦੀ ਮਾਤਾ ਮਨਜੀਤ ਕੌਰ ਦਾ ਦਿਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦੀ ਮਾਤਾ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਨੂੰ ਮੋਹਾਲੀ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ, ਇਸ ਦੌਰਾਨ ਬੀਤੀ ਰਾਤ ਉਹ ਦੁਨੀਆਂ ਨੂੰ ਅਲਵਿਦਾ ਕਹਿ ਗਏ। ਕੰਵਰ ਗਰੇਵਾਲ ਇਨ੍ਹੀਂ ਦਿਨੀਂ ਵਿਦੇਸ਼ ਦੌਰੇ ’ਤੇ ਹਨ। ਮਾਤਾ ਦੇ ਦਿਹਾਂਤ ਦੀ ਖ਼ਬਰ ਮਿਲਦਿਆਂ ਹੀ ਉਹ ਪੰਜਾਬ ਲਈ ਰਵਾਨਾ ਹੋ ਗਏ ਹਨ। ਕੰਵਰ ਗਰੇਵਾਲ ਦੇ ਇਥੇ ਪਹੁੰਚਣ ਤੋਂ ਬਾਅਦ ਹੀ ਉਨ੍ਹਾਂ ਦੇ ਮਾਤਾ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।