ਪੰਜਾਬੀ ਗਾਇਕ ਕਰਨ ਔਜਲਾ ਦਾ ਸਾਥੀ ਗ੍ਰਿਫਤਾਰ

ਚੰਡੀਗੜ੍ਹ, 28 ਅਪ੍ਰੈਲ : ਪੰਜਾਬੀ ਗਾਇਕ ਕਰਨ ਔਜਲਾ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮਿਲੀ ਹੈ ਕਿ ਕਰਨ ਔਜਲਾ ਦੇ ਸਾਥੀ ਸ਼ਾਰਪੀ ਘੁੰਮਣ ਨੂੰ ਪਟਿਆਲਾ ਤੋਂ ਏਜੀਟੀਐਫ ਦੀ ਟੀਮ ਨੇ ਗ੍ਰਿਫਤਾਰ ਕਰ ਲਿਆ ਹੈ। ਹਾਸਲ ਜਾਣਕਾਰੀ ਮੁਤਾਬਕ ਪੰਜਾਬੀ ਗਾਇਕਾਂ-ਗੈਂਗਸਟਰਾਂ ਤੇ ਟਰੈਵਲ ਏਜੰਟਾਂ ਦੇ ਗਠਜੋੜ 'ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਏਜੀਟੀਐਫ ਦੇ ਸੂਤਰਾਂ ਨੇ ਦੱਸਿਆ ਕਿ ਸੂਬੇ ਦੀ ਅਪਰਾਧ ਸ਼ਾਖਾ ਨੇ ਐਫਆਈਆਰ ਦਰਜ ਕਰਕੇ ਕਈ ਗ੍ਰਿਫਤਾਰੀਆਂ ਕੀਤੀਆ ਹਨ। ਸੂਤਰਾਂ ਮੁਤਾਬਕ ਇਸ ਸਬੰਧੀ ਹੀ ਗਾਇਕ ਕਰਨ ਔਜਲਾ ਦੇ ਸਾਥੀ ਸ਼ਾਰਪੀ ਘੁੰਮਣ ਨੂੰ ਏਜੀਟੀਐਫ ਨੇ ਗ੍ਰਿਫਤਾਰ ਕੀਤਾ ਹੈ।