ਪੰਜਾਬ ਦੇ 17 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ

ਚੰਡੀਗੜ੍ਹ, 28 ਜੁਲਾਈ : ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਅੱਜ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮਾਝੇ, ਮਾਲਵਾ ਅਤੇ ਪੂਰਬੀ ਮਾਲਵੇ ਵਿੱਚ ਅੱਜ ਬੱਦਲਵਾਈ ਛਾਈ ਰਹੇਗੀ ਅਤੇ ਧੁੱਪ ਦੇ ਨਾਲ-ਨਾਲ ਨਮੀ ਵੀ ਪ੍ਰੇਸ਼ਾਨ ਕਰਦੀ ਰਹੇਗੀ। ਦੱਸ ਦਈਏ ਕਿ ਪੂਰਬੀ ਮਾਲਵੇ ਦੇ 10 ਜ਼ਿਲ੍ਹਿਆਂ ਵਿੱਚ ਅੱਜ ਯੈਲੋ ਅਤੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ, ਮੋਗਾ, ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਜਾਰੀ ਕੀਤਾ ਗਿਆ ਹੈ।