ਅੰਮ੍ਰਿਤਪਾਲ ਸਿੰਘ ਦੀ ਇਕ ਤਾਜ਼ਾ ਸੈਲਫੀ ਆਈ ਸਾਹਮਣੇ

ਚੰਡੀਗੜ੍ਹ, 27 ਮਾਰਚ : ਪੰਜਾਬ ਪੁਲਿਸ ਵੱਲੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਤਲਾਸ਼ ਲਗਾਤਾਰ ਜਾਰੀ ਹੈ। ਪਿਛਲੇ ਕਈ ਦਿਨਾਂ ਤੋਂ ਪੁਲਿਸ ਤੋਂ ਫਰਾਰ ਚੱਲ ਰਹੇ ਅੰਮ੍ਰਿਤਪਾਲ ਸਿੰਘ ਦੀ ਹੁਣ ਇਕ ਤਾਜ਼ਾ ਸੈਲਫੀ ਸਾਹਮਣੇ ਆਈ ਹੈ। ਮੀਡੀਆ ਵਿੱਚ ਆਈ ਇਸ ਸੈਲਫੀ ਵਿੱਚ ਅੰਮ੍ਰਿਤਪਾਲ ਸਿੰਘ ਅਤੇ ਪਪਲਪ੍ਰੀਤ ਸਿੰਘ ਦਿਖਾਈ ਦੇ ਰਹੇ ਹਨ। ਸੈਲਫੀ ਵਿੱਚ ਕੋਈ ਕੁਝ ਪੀਂਦਾ ਹੋਇਆ ਦਿਖਾਈ ਦੇ ਰਿਹਾ ਹੈ। ਇਸ ਸੈਲਫੀ ਬਾਰੇ ਅਜੇ ਤੱਕ ਇਹ ਸਾਹਮਣੇ ਨਹੀਂ ਆਇਆ ਕਿ ਇਹ ਕਿੱਥੇ ਲਈ ਗਈ ਹੈ।ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਵਾਰਿਸ ਪੰਜਾਬ ਦੇ ਜਥੇਬੰਦੀ ਵਿਰੁੱਧ ਕੀਤੀ ਗਈ ਕਾਰਵਾਈ ਤੋਂ ਬਾਅਦ ਅੰਮ੍ਰਿਤਪਾਲ ਸਿੰਘ 18 ਮਾਰਚ ਤੋਂ ਭੱਜਿਆ ਹੋਇਆ ਹੈ। ਪੰਜਾਬ ਪੁਲਿਸ, ਕੇਂਦਰੀ ਏਜੰਸੀਆਂ ਅਤੇ ਹੋਰ ਸੂਬਿਆਂ ਦੀ ਪੁਲਿਸ ਵੱਲੋਂ ਅੰਮ੍ਰਿਤਪਾਲ ਦੀ ਭਾਲ ਕੀਤੀ ਜਾ ਰਹੀ ਹੈ।