ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ 7 ਉਮੀਦਵਾਰ ਐਲਾਨੇ, ਸੰਗਰੂਰ ਤੋ ਸਿਮਰਨਜੀਤ ਸਿੰਘ ਮਾਨ ਹੋਣਗੇ ਉਮੀਦਵਾਰ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਵਾਲ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਪੰਜਾਬ ਹੀ ਨਹੀਂ, ਹੋਰ ਸੂਬਿਆਂ ਤੋਂ ਵੀ ਚੋਣਾਂ ਲੜੇਗਾ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਜੰਮੂ ਕਸ਼ਮੀਰ ਵਿਚ ਲੋਕ ਸਭਾ ਚੋਣ ਲੜੇਗੀ। ਸੰਗਰੂਰ ਹਲਕੇ ਤੋ ਸਿਮਰਨਜੀਤ ਸਿੰਘ ਮਾਨ, ਪਟਿਆਲਾ ਤੋਂ ਪ੍ਰੋ ਮਹਿੰਦਰਪਾਲ ਸਿੰਘ, ਲੁਧਿਆਣਾ ਤੋਂ ਅੰਮ੍ਰਿਤਪਾਲ ਸਿੰਘ ਛੰਦੜਾ, ਫ਼ਰੀਦਕੋਟ ਤੋਂ ਬਲਦੇਵ ਸਿੰਘ ਗਗੜਾ, ਸ੍ਰੀ ਆਨੰਦਪੁਰ ਸਾਹਿਬ ਤੋਂ ਇੰਜੀਨੀਅਰ ਕੁਸ਼ਲਪਾਲ ਸਿੰਘ ਮਾਨ, ਕਰਨਾਲ ਤੋਂ ਹਰਜੀਤ ਸਿੰਘ ਵਿਰਕ ਅਤੇ ਕੁਰੂਕਸ਼ੇਤਰ ਤੋਂ ਖ਼ਜ਼ਾਨ ਸਿੰਘ।