ਲੋਕ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਤਿਆਰੀ, ਪ੍ਰਧਾਨ ਬਾਦਲ ਵੱਖ-ਵੱਖ ਕਮੇਟੀਆਂ ਨਾਲ ਕਰਨਗੇ ਮੀਟਿੰਗਾਂ

  • ਡਾ.ਦਲਜੀਤ ਸਿੰਘ ਚੀਮਾ ਨੇ ਸਾਂਝੀ ਕੀਤੀ ਜਾਣਕਾਰੀ

ਚੰਡੀਗੜ੍ਹ, 1 ਜਨਵਰੀ : ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਤਿਆਰੀ ਕਰਨੀ ਸ਼ੁਰੂ ਕਰ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 3ਜਨਵਰੀ ਨੂੰ ਵੱਖ-ਵੱਖ ਕਮੇਟੀਆਂ ਨਾਲ ਮੀਟਿੰਗ ਕਰਨਗੇ। ਜਿਸ ਦੀ ਜਾਣਕਾਰੀ ਡਾ.ਦਲਜੀਤ ਸਿੰਘ ਚੀਮਾ ਨੇ ਸ਼ੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ। ਉਹਨਾਂ ਨੇ ਲਿਖਿਆ “ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 3 ਜਨਵਰੀ ਨੂੰ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਅਹਿਮ ਜਥੇਬੰਦਕ ਮੀਟਿੰਗ ਬੁਲਾਈ ਹੈ। ਕੋਰ ਕਮੇਟੀ ਦੀ ਮੀਟਿੰਗ 12 ਵਜੇ ਹੋਵੇਗੀ ਜਿਸ ਤੋਂ ਬਾਅਦ ਜ਼ਿਲ੍ਹਾ ਪ੍ਰਧਾਨਾਂ, ਪਾਰਟੀ ਦੇ ਸਾਰੇ ਵਿੰਗਾਂ ਦੇ ਪ੍ਰਧਾਨਾਂ ਅਤੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਸਾਂਝੀ ਮੀਟਿੰਗ ਹੋਵੇਗੀ। ਪਾਰਟੀ ਮੌਜੂਦਾ ਸਿਆਸੀ ਸਥਿਤੀ ‘ਤੇ ਚਰਚਾ ਕਰੇਗੀ ਅਤੇ ਭਵਿੱਖ ਦੀ ਰਣਨੀਤੀ ਨੂੰ ਅੰਤਿਮ ਰੂਪ ਦੇਵੇਗੀ ਅਤੇ ਆਉਣ ਵਾਲੇ ਪਾਰਟੀ ਸਮਾਗਮਾਂ ਲਈ ਡਿਊਟੀਆਂ ਸੌਂਪੇਗੀ।”