ਚੰਡੀਗੜ੍ਹ, 13 ਨਵੰਬਰ 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਬਾਦਲ ਦੇ ਸੱਟ ਲੱਗ ਗਈ ਹੈ। ਡਾਕਟਰਾਂ ਵਲੋਂ ਉਨ੍ਹਾਂ ਦੇ ਸੱਜੇ ਪੈਰ ਤੇ ਪਲਸਤਰ ਲਗਾਇਆ ਗਿਆ ਹੈ। ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਸ ਸੰਬੰਧੀ ਟਵੀਟ ਕਰਦਿਆਂ ਕਿਹਾ ਕਿ “ਸਾਰਿਆਂ ਨੂੰ ਸੂਚਿਤ ਕੀਤਾ ਕਿ ਅੱਜ ਅੰਮ੍ਰਿਤਸਰ ਵਿਖੇ ਸੁਖਬੀਰ ਸਿੰਘ ਜੀ ਬਾਦਲ ਦੀ ਸੱਜੇ ਪੈਰ ਦੀ ਇੱਕ ਛੋਟੀ ਹੱਡੀ ਵਿੱਚ ਹਲਕਾ ਫ੍ਰੈਕਚਰ ਹੋ ਗਿਆ ਹੈ। ਚਿੰਤਾ ਦੀ ਕੋਈ ਗੱਲ ਨਹੀਂ ਹੈ। ਗੁਰੂ ਸਾਹਿਬ ਦੀ ਕਿਰਪਾ ਨਾਲ ਉਹ ਬਿਲਕੁਲ ਠੀਕ ਹਨ ਅਤੇ ਸਥਾਨਕ ਹਸਪਤਾਲ ਵਿੱਚ ਇਲਾਜ ਤੋਂ ਬਾਅਦ ਤੁਰੰਤ ਆਪਣੀ ਅਗਲੀ ਮੰਜ਼ਿਲ ਲਈ ਰਵਾਨਾ ਹੋ ਗਏ ਹਨ। ਆਪ ਸਭ ਦਾ ਧੰਨਵਾਦ।”