ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ 30 ਜੂਨ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਸ. ਬੀਰ ਦਵਿੰਦਰ ਸਿੰਘ ਦੇ ਅਕਾਲ ਚਲਾਣੇ 'ਤੇ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ| ਆਪਣੇ ਸੋਕ ਸੰਦੇਸ਼ ਵਿੱਚ ਪਾਰਟੀ ਦੇ ਪ੍ਰਧਾਨ ਸ.ਸੁਖਦੇਵ ਸਿੰਘ ਢੀਂਡਸਾ ਤੋਂ ਇਲਾਵਾ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਜਿਸ ਵਿੱਚ ਜਸਟਿਸ ਨਿਰਮਲ ਸਿੰਘ (ਸੇਵਾ ਮੁਕਤ), ਸ. ਜਗਮੀਤ ਸਿੰਘ ਬਰਾੜ,ਸ. ਪਰਮਿੰਦਰ ਸਿੰਘ ਢੀਂਡਸਾ,ਸ. ਕਰਨੈਲ ਸਿੰਘ ਪੰਜੋਲੀ, ਬੀਬੀ ਪਰਮਜੀਤ ਕੌਰ ਗੁਲਸ਼ਨ,ਸ.ਰਣਜੀਤ ਸਿੰਘ ਤਲਵੰਡੀ,ਸ. ਸਰਵਣ ਸਿੰਘ ਫਿਲੌਰ, ਸ. ਜਗਦੀਸ਼ ਸਿੰਘ ਗਰਚਾ,ਸ. ਸੁਖਵਿੰਦਰ ਸਿੰਘ ਔਲਖ,ਬੀਬੀ ਹਰਜੀਤ ਕੌਰ ਤਲਵੰਡੀ, ਰਣਧੀਰ ਸਿੰਘ ਰੱਖੜਾ, ਸ.ਦਵਿੰਦਰ ਸਿੰਘ ਸੋਢੀ ਅਤੇ ਸ. ਮਨਿੰਦਰਪਾਲ ਸਿੰਘ ਬਰਾੜ,ਸ. ਤੇਜਿੰਦਰਪਾਲ ਸਿੰਘ ਸੰਧੂ, ਸ. ਅਰਜਨ ਸਿੰਘ ਸ਼ੇਰਗਿੱਲ ਆਦਿ ਨੇ ਕਿਹਾ ਕਿ ਸ. ਬੀਰ ਦਵਿੰਦਰ ਸਿੰਘ ਦੇ ਚਲੇ ਜਾਣਾ ਨਾਲ ਪੰਥ, ਪੰਜਾਬ ਨੂੰ ਵੱਡਾ ਘਾਟਾ ਪਾਇਆ ਹੈ। ਸ. ਬੀਰ ਦਵਿੰਦਰ ਸਿੰਘ ਜ਼ਮੀਨ ਨਾਲ ਜੁੜੇ ਹੋਏ ਇੱਕ ਲੋਕ ਆਗੂ ਸਨ ਅਤੇ ਉਨ੍ਹਾਂ ਵੱਲੋਂ ਧਾਰਮਿਕ ਖ਼ੇਤਰ ਅਤੇ ਸਮਾਜ ਸੇਵਾ ਲਈ ਕੀਤੇ ਕਾਰਜਾਂ ਨੂੰ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ| ਬੀਰ ਦਵਿੰਦਰ ਸਿੰਘ ਇੱਕ ਸੂਝਵਾਨ ਅਤੇ ਬੁੱਧੀਜੀਵੀ ਇਨਸਾਨ ਸਨ। ਪ੍ਰਮਾਤਮਾ ਅੱਗੇ ਅਰਦਾਸ ਹੈ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।