ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਮੀਟਿੰਗ ਵਿਚ ਪੰਥਕ ਵਿਚਾਰਧਾਰਾ ਨੂੰ ਉਭਾਰਨ `ਤੇ ਜ਼ੋਰ

  • ਪੰਥ ਅਤੇ ਪੰਜਾਬ ਦਰਦੀਆਂ ਨੂੰ ਇੱਕਜੁੱਟ ਕਰਨ ਲਈ ਪੰਜ ਮੈਂਬਰੀ ਕਮੇਟੀ ਦਾ ਹੋਵੇਗਾ ਗਠਨ

ਚੰਡੀਗੜ੍ਹ, 22 ਮਈ : ਸ਼ੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਪਾਰਟੀ ਦੇ ਪ੍ਰੁਮੱਖ ਆਗੂਆਂ ਦੀ ਇਕ ਅਹਿਮ ਮੀਟਿੰਗ ਪਾਰਟੀ ਦੇ ਸੈਕਟਰ 73 ਫੇਸ 8 ਮੁਹਾਲੀ ਵਿਖੇ ਨਵੇਂ ਖੁਲ੍ਹੇ ਮੁੱਖ ਦਫ਼ਤਰ ਵਿਖੇ ਹੋਈ। ਮੀਟਿੰਗ ਤੋਂ ਪਹਿਲਾਂ ਪਾਰਟੀ ਦੀ ਚੜ੍ਹਦੀ-ਕਲ੍ਹਾ ਲਈ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਮੀਟਿੰਗ ਵਿਚ ਵੱਖ ਵੱਖ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੂੰ ਮਜਬੂਤ ਕਰਨ ਲਈ ਆਪੋ-ਆਪਣੇ ਵਿਚਾਰ ਪੇਸ਼ ਕੀਤੇ। ਇਸ ਦੌਰਾਨ ਸਮੂਹ ਆਗੂਆਂ ਨੇ ਫੈਸਲਾ ਲਿਆ ਕਿ ਜਲਦ ਹੀ ਪਾਰਟੀ ਦੇ ਸੀਨੀਅਰ ਆਗੂਆਂ ਦੀ ਇਕ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਜਾਵੇਗਾ। ਇਹ ਕਮੇਟੀ ਪੰਥ ਅਤੇ ਪੰਜਾਬ ਦਰਦੀਆਂ ਨਾਲ ਗੱਲਬਾਤ ਕਰਕੇ ਸਭ ਨੂੰ ਇਕੱਠਾ ਕਰਨ ਦੀ ਕੋਸਿ਼ਸ਼ ਕਰੇਗੀ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਬਾਦਲ ਪਰਿਵਾਰ ਦੀਆਂ ਗਲਤ ਨੀਤੀਆਂ ਕਾਰਨ ਕਈਂ ਚੰਗੇ ਆਗੂ ਅਕਾਲੀ ਦਲ ਨੂੰ ਛੱਡ ਚੁੱਕੇ ਹਨ ਜਿਨ੍ਹਾਂ ਨਾਲ ਕਮੇਟੀ ਦੇ ਮੈਂਬਰ ਗੱਲਬਾਤ ਕਰਕੇ ਇਕਜੁੱਟ ਕਰਨ ਦੀ ਕੋਸਿ਼ਸ਼ ਕਰਨਗੇ। ਜਿਸ ਨਾਲ ਸਿੱਖ ਸੰਸਥਾਵਾਂ ਦਾ ਵਕਾਰ ਬਹਾਲ ਕਰਨ ਲਈ ਪੰਥਕ ਵਿਚਾਰਧਾਰਾ ਨੂੰ ਉਭਾਰਿਆ ਜਾ ਸਕੇ। ਜਲੰਧਰ ਜਿ਼ਮਨੀ ਚੋਣ ਵਿਚ ਇਕ ਵਾਰ ਫਿ਼ਰ ਬਾਦਲ ਦਲ ਦੀ ਹੋਈ ਨਾਮੋਸ਼ੀਜਨਕ ਹਾਰ `ਤੇ ਬੋਲਦਿਆਂ ਸ: ਢੀਂਡਸਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀਆਂ ਆਪਹੁਦਰੀਆਂ, ਧੱਕੇਸ਼ਾਹੀਆਂ ਅਤੇ ਤਾਨਾਸ਼ਾਹੀ ਰਵੱਈਏ ਨੇ ਪਾਰਟੀ ਨੂੰ ਇਸ ਕਦਰ ਨੀਵਾਂ ਲਿਆਂਦਾ ਕਿ ਕਿਸੇ ਸਮੇਂ ਪੰਜਾਬ ਦੀ ਪ੍ਰਮੁੱਖ ਪਾਰਟੀ ਰਹੇ ਸ਼੍ਰੋਮਣੀ ਅਕਾਲੀ ਦਲ ਨੂੰ ਪਹਿਲਾਂ ਤਾਂ ਵਿਰੋਧੀ ਧਿਰ ਵਿਚ ਬੈਠਣ ਦਾ ਮੌਕਾ ਵੀ ਨਸੀਬ ਨਹੀ ਹੋਇਆ। ਉਸ ਤੋਂ ਬਾਅਦ ਸੰਗਰੂਰ ਜਿ਼ਮਨੀ ਚੋਣ ਅਤੇ ਹੁਣ ਜਲੰਧਰ ਜਿ਼ਮਨੀ ਚੋਣ ਵਿਚ ਵੀ ਪਾਰਟੀ ਨੂੰ ਬੂਰੀ ਤਰ੍ਹਾਂ ਹਾਰ ਦਾ ਮੂੰਹ ਵੇਖਣਾ ਪਿਆ। ਇਸ ਦੌਰਾਨ ਸ: ਢੀਂਡਸਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ `ਤੇ ਵਰ੍ਹਦਿਆਂ ਕਿਹਾ ਕਿ ਆਪ ਸਰਕਾਰ ਵਲੋਂ ਬੇਕਸੂਰ ਸਿੱਖ ਨੌਜਵਾਨਾਂ `ਤੇ ਸੰਗੀਨ ਧਾਰਾਵਾਂ ਤਹਿਤ ਮਾਮਲੇ ਦਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕਾਂ ਨਾਲ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਮਾਨ ਸਰਕਾਰ ਨੇ ਇਕ ਸਾਲ ਅੰਦਰ ਹੀ ਬਿਜਲੀ ਦਰਾਂ ਵਿਚ ਵਾਧਾ ਕਰ ਦਿੱਤਾ ਹੈ। ਜੋਕਿ ਪੰਜਾਬ ਦੇ ਲੋਕਾਂ ਨਾਲ ਸਰਾਸਰ ਧੋਖਾ ਹੈ। ਮੀਟਿੰਗ ਵਿਚ ਜਸਟਿਸ ਨਿਰਮਲ ਸਿੰਘ (ਸੇਵਾ ਮੁਕਤ),ਸ: ਪਰਮਿੰਦਰ ਸਿੰਘ ਢੀਂਡਸਾ, ਸ: ਸਵਰਨ ਸਿੰਘ ਫਿਲੌਰ, ਬੀਬੀ ਪਰਮਜੀਤ ਕੌਰ ਗੁਲਸ਼ਨ, ਸ: ਜਗਦੀਸ਼ ਸਿੰਘ ਗਰਚਾ, ਸ: ਅਰਜਨ ਸਿੰਘ ਸ਼ੇਰਗਿੱਲ, ਸ: ਸੁਖਵਿੰਦਰ ਸਿੰਘ ਔਲਖ, ਸ: ਮਾਨ ਸਿੰਘ ਗਰਚਾ, ਸ: ਮਨਜੀਤ ਸਿੰਘ ਭੋਮਾ, ਬੀਬੀ ਹਰਜੀਤ ਕੌਰ ਤਲਵੰਡੀ, ਸ: ਹਰਵੇਲ ਸਿੰਘ ਮਾਧੋਪੁਰ, ਸ: ਰਣਧੀਰ ਸਿੰਘ ਰੱਖੜਾ, ਸ: ਭੁਪਿੰਦਰ ਸਿੰਘ ਬਜਰੂੜ, ਸ: ਸਰਜੀਤ ਸਿੰਘ ਦੁਲਚੀਮਾਜਰਾ, ਸ: ਰਜਿੰਦਰ ਸਿੰਘ ਸੰਦਲ, ਸ: ਰਾਮਪਾਲ ਸਿੰਘ ਬੈਨੀਵਾਲ, ਸ: ਮਨਜੀਤ ਸਿੰਘ ਦਸੂਹਾ,ਸ: ਜਗਤਾਰ ਸਿੰਘ ਰਾਜੇਆਣਾ, ਸ: ਜਸਵੰਤ ਸਿੰਘ ਰਾਣੀਪੁਰ, ਸ: ਉੱਜਲ ਸਿੰਘ ਲੌਂਗੀਆ, ਸ: ਸੁਖਦੇਵ ਸਿੰਘ ਚੱਕ, ਸ: ਗੁਰਮੀਤ ਸਿੰਘ ਧਾਲੀਵਾਲ, ਸ: ਲਖਬੀਰ ਸਿੰਘ ਥਾਬਲਾ, ਸ: ਗੁਰਮੁੱਖ ਸਿੰਘ, ਸ: ਦਮਨਵੀਰ ਸਿੰਘ ਫਿ਼ਲੌਰ, ਸ: ਤਜਿੰਦਰ ਸਿੰਘ ਮਹਾਲ, ਸ: ਗੁਰਮਿੰਦਰ ਸਿੰਘ,ਪ੍ਰੀਤਪਾਲ ਸਿੰਘ ਹਾਂਡਾ, ਸ: ਗੁਰਜੀਵਨ ਸਿੰਘ ਸਰੋਂਦ,ਸ: ਨੱਥਾ ਸਿੰਘ, ਸ: ਗੁਰਪ੍ਰੀਤ ਸਿੰਘ ਗਿੱਲ, ਸ: ਅਜੀਤ ਸਿੰਘ ਕੁਤਬਾ, ਸ: ਗੁਲਵੰਤ ਸਿੰਘ ਉੋਪਲ, ਸ: ਰਾਣਾ ਇਕਬਾਲ ਸਿੰਘ, ਸ: ਗੁਰਜਿੰਦਰ ਸਿੰਘ ਗਰੇਵਾਲ, ਸ: ਮਨਜੀਤ ਸਿੰਘ ਬੱਪੀਆਣਾ, ਸ: ਦਲਜੀਤ ਸਿੰਘ ਅਮਰਕੋਟ, ਸ: ਗਿਆਨ ਸਿੰਘ ਅਤੇ ਸ: ਮੱਖਣ ਸਿੰਘ ਆਦਿ ਸ਼ਾਮਿਲ ਸਨ।