ਸਿੱਧ ਐਕਟਰ, ਡਾਇਰੈਕਟਰ ਮੰਗਲ ਢਿੱਲੋਂ ਦਾ ਦੇਹਾਂਤ

ਚੰਡੀਗੜ੍ਹ, 11 ਜੂਨ : ਪੰਜਾਬੀ ਫਿਲਮ ਇੰਡਸਟਰੀ ਦੀ ਅਦਬੀ ਦੁਨੀਆ ਲਈ ਸੋਗੀ ਖ਼ਬਰ ਸਾਹਮਣੇ ਆਈ ਸਾਹਮਣੇ ਆਈ ਹੈ। ਪ੍ਰਸਿੱਧ ਐਕਟਰ, ਡਾਇਰੈਕਟਰ ਤੇ ਪਰਡਿਊਸਰ ਮੰਗਲ ਢਿੱਲੋਂ ਦਾ ਦੇਹਾਂਤ ਹੋ ਗਿਆ ਹੈ। ਦੱਸ ਦਈਏ ਕਿ, ਉਹ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਅਦਾਕਾਰ ਮੰਗਲ ਢਿੱਲੋਂ ਨੇ ਕਈ ਮਸ਼ਹੂਰ ਹਿੰਦੀ ਤੇ ਪੰਜਾਬੀ ਫਿਲਮਾਂ 'ਚ ਕੰਮ ਕੀਤਾ। ਇਸ ਦੇ ਨਾਲ ਹੀ ਟੀਵੀ ਸੀਰੀਅਲਜ਼ ਵਿਚ ਵੀ ਦਮਦਾਰ ਰੋਲ ਨਿਭਾਏ। ਮੰਗਲ ਢਿੱਲੋਂ ਦੀ ਮੌਤ ਦੀ ਖਬਰ ਤੋਂ ਬਾਅਦ ਫਿਲਮ ਜਗਤ ਵਿਚ ਸੋਗ ਦੀ ਲਹਿਰ ਹੈ। ਸਾਲ 1994 ਵਿਚ ਉਨ੍ਹਾਂ ਨੇ ਰਿਤੂ ਢਿੱਲੋਂ ਨਾਲ ਵਿਆਹ ਕੀਤਾ ਸੀ। ਮੰਗਲ ਸਿੰਘ ਢਿੱਲੋਂ ਦਾ ਪੂਰਾ ਨਾਂ ਮੰਗਲ ਸਿੰਘ ਢਿੱਲੋਂ ਸੀ। ਉਨ੍ਹਾਂ ਦਾ ਜਨਮ 18 ਜੂਨ ਨੂੰ ਫਰੀਦਕੋਟ ਦੇ ਪਿੰਡ ਜਟਾਣਾ ਵਿੱਚ ਹੋਇਆ ਸੀ। ਚੌਥੀ ਤਕ ਉਹ ਪੰਜ ਗਰਾਈਆਂ ਕਲਾਂ ਦੇ ਸਰਕਾਰੀ ਸਕੂਲ 'ਚ ਪੜ੍ਹੇ ਪਰ ਬਾਅਦ ਵਿਚ ਉਹ ਆਪਣੇ ਪਿਤਾ ਕੋਲ ਉੱਤਰ ਪ੍ਰਦੇਸ਼ ਸ਼ਿਫਟ ਹੋ ਗਏ ਸਨ। ਉਨ੍ਹਾਂ ਆਪਣੀ ਗ੍ਰੈਜੂਏਸ਼ਨ ਲਖੀਮਪੁਰ ਖੇੜੀ ਜ਼ਿਲ੍ਹੇ ਦੇ ਸਕੂਲ ਤੋਂ ਕੀਤੀ। ਇਸ ਤੋਂ ਬਾਅਦ ਉਹ ਫਿਰ ਪੰਜਾਬ ਆ ਗਏ ਤੇ ਕੋਟਕਪੂਰਾ ਤੋਂ ਹਾਇਰ ਸੈਕੰਡਰੀ ਪੂਰੀ ਕਰ ਕੇ ਗ੍ਰੈਜੂਏਸ਼ਨ ਮੁਕਤਸਰ ਦੇ ਸਰਕਾਰੀ ਕਾਲਜ ਤੋਂ ਕੀਤੀ। ਉਨ੍ਹਾਂ ਦਿੱਲੀ ਦੇ ਥੀਏਟਰ 'ਚ ਵੀ ਕੰਮ ਕੀਤਾ ਤੇ 1979 ਵਿਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਇੰਡੀਅਨ ਥਿਏਟਰ ਡਿਪਾਰਟਮੈਂਟ ਜੁਆਇੰਨ ਕੀਤਾ। ਇੱਥੇ ਹੀ 1980 ਵਿਚ ਉਨ੍ਹਾਂ ਐਕਟਿੰਗ 'ਚ ਆਪਣਾ ਪੋਸਟ ਗ੍ਰੈਜੂਏਟ ਡਿਪਲੋਮਾ ਪੂਰਾ ਕੀਤਾ।