ਸਿਮਰਨਜੀਤ ਸਿੰਘ ਮਾਨ ਦੀ ਕੰਗਨਾ ਰਣੌਤ ਵਿਰੁੱਧ ਵਿਵਾਦਿਤ ਟਿੱਪਣੀ, ਕਿਹਾ 'ਕੰਗਨਾ ਨੂੰ ਰੇਪ ਦਾ ਕਾਫ਼ੀ ਤਜ਼ਰਬਾ' 

ਚੰਡੀਗੜ੍ਹ, 29 ਅਗਸਤ 2024 : ਹਰਿਆਣਾ ਦੇ ਕਰਨਾਲ ਵਿਖੇ ਸਾਬਕਾ ਪਾਰਲੀਮੈਂਟ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਸਿਮਰਨਜੀਤ ਸਿੰਘ ਮਾਨ ਨੇ ਸੰਸਦ ਮੈਂਬਰ ਕੰਗਨਾ ਰਣੌਤ ਵਿਰੁੱਧ ਵਿਵਾਦਿਤ ਟਿੱਪਣੀ ਕੀਤੀ, ਜਿਸ ਨਾਲ ਸਿਆਸੀ ਹਲਕਿਆਂ ਵਿਚ ਹਲਚਲ ਮਚ ਗਈ ਹੈ। ਪਾਰਲੀਮੈਂਟ ਮੈਂਬਰ ਸਿਮਰਨਜੀਤ ਸਿੰਘ ਮਾਨ ਦਾ ਕੰਗਨਾ ਰਣੌਤ ‘ਤੇ ਵਿਵਾਦਤ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਕੰਗਨਾ ਰਣੌਤ ਨੂੰ ਰੇਪ ਦਾ ਕਾਫ਼ੀ ਤਜ਼ਰਬਾ ਹੈ। ਸਿਮਰਨਜੀਤ ਸਿੰਘ ਮਾਨ ਨੇ ਕਿਹਾ, "ਤੁਸੀਂ ਕੰਗਣਾ ਰਣੌਤ ਨੂੰ ਪੁੱਛ ਸਕਦੇ ਹੋ ਕਿ ਬਲਾਤਕਾਰ ਕਿਵੇਂ ਹੁੰਦਾ ਹੈ ਤਾਂ ਕਿ ਲੋਕ ਸਮਝ ਸਕਣ ਕਿ ਬਲਾਤਕਾਰ ਕਿਵੇਂ ਹੁੰਦਾ ਹੈ। ਉਸ ਨੂੰ ਇਸ ਦਾ ਕਾਫੀ ਤਜ਼ਰਬਾ ਹੈ।" ਮਾਨ ਨੇ ਇਹ ਟਿੱਪਣੀ ਭਾਜਪਾ ਸੰਸਦ ਕੰਗਨਾ ਰਣੌਤ ਵੱਲੋਂ ਕਿਸਾਨਾਂ ਦੇ ਵਿਰੋਧ 'ਤੇ ਕੀਤੀਆਂ ਤਾਜ਼ਾ ਟਿੱਪਣੀਆਂ 'ਤੇ ਪ੍ਰਤੀਕਰਮ ਦਿੰਦਿਆਂ ਕੀਤੀ। ਦੱਸ ਦਈਏ ਕਿ ਅੱਜ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਤੋਂ ਹਰਿਆਣਾ ਦੇ ਵਿਧਾਨ ਸਭਾ ਚੋਣਾਂ ਦਾ ਐਲਾਨ ਕੀਤਾ ਅਤੇ ਆਪਣੀ ਪਾਰਟੀ ਦੇ 5 ਉਮੀਦਵਾਰਾਂ ਦਾ ਐਲਾਨ ਕਰਨ ਪਹੁੰਚੇ ਸਨ।