ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਚੂਕ ਮਾਮਲੇ ਵਿਚ ਐੱਸਪੀ ਗੁਰਬਿੰਦਰ ਸਿੰਘ ਨੂੰ ਕੀਤਾ ਸਸਪੈਂਡ 

ਚੰਡੀਗੜ੍ਹ, 25 ਨਵੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਚੂਕ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਤਹਿਤ ਬਠਿੰਡਾ ਦੇ ਤਤਕਾਲੀ ਐੱਸਪੀ ਗੁਰਬਿੰਦਰ ਸਿੰਘ ਨੂੰ ਸਸਪੈਂਡ ਕੀਤਾ ਗਿਆ ।ਇਹ ਫੈਸਲਾ ਡੀਜੀਪੀ ਦੀ ਰਿਪੋਰਟ ਤੋਂ ਬਾਅਦ ਲਿਆ ਗਿਆ ਹੈ। ਦੱਸ ਦੇਈਏ ਕਿ ਐੱਸਪੀ ਗੁਰਬਿੰਦਰ ਸਿੰਘ ਨੂੰ ਹਦਾਇਤ ਕੀਤੀ ਗਈ ਹੈ ਕਿ ਇਸ ਸਮੇਂ ਦੌਰਾਨ ਉਨ੍ਹਾਂ ਦਾ ਮੁੱਖ ਦਫ਼ਤਰ ਡੀਜੀਪੀ ਦਫ਼ਤਰ ਚੰਡੀਗੜ੍ਹ ਹੋਵੇਗਾ। ਉਹ ਮਨਜ਼ੂਰੀ ਲਏ ਬਿਨਾਂ ਆਪਣਾ ਹੈੱਡਕੁਆਰਟਰ ਨਹੀਂ ਛੱਡ ਸਕਣਗੇ। ਐਸਪੀ ਸੰਘਾ ਇਸ ਵੇਲੇ ਬਠਿੰਡਾ ਵਿੱਚ ਐਸਪੀ ਹਨ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਿਛਲੇ ਸਾਲ ਫਿਰੋਜ਼ਪੁਰ ਦੌਰੇ ‘ਤੇ ਆਏ ਸਨ ਜਿਸ ਦੌਰਾਨ ਉਨ੍ਹਾਂ ਦੀ ਸੁਰੱਖਿਆ ਵਿਚ ਚੂਕ ਹੋਈ ਸੀ ਜਿਸ ਦੀ ਜਾਂਚ ਲਈ ਸੁਪਰੀਮ ਕੋਰਟ ਵੱਲੋਂ ਜਾਂਚ ਕਮੇਟੀ ਬਣਾਈ ਗਈ ਸੀ। ਜਿਸ ਦੀ ਰਿਪੋਰਟ ਦੇ ਆਧਾਰ ‘ਤੇ ਪੰਜਾਬ ਦੇ ਤਤਕਾਲੀ ਮੁੱਖ ਸਕੱਤਰ ਅਨਿਰੁਧ ਤਿਵਾੜੀ ਤੇ ਡੀਜੀਪੀ ਸਿਧਾਰਥ ਚਟੋਪਾਧਿਆਏ ਨੂੰ ਦੋਸ਼ੀ ਠਹਿਰਾਇਆ ਗਿਆ ਸੀ। 8 ਮਹੀਨੇ ਪਹਿਲਾਂ ਅਗਸਤ 2022 ਵਿਚ ਜਾਂਚ ਕਮੇਟੀ ਵੱਲੋਂ ਰਿਪੋਰਟ ਸੁਪਰੀਮ ਕੋਰਟ ਤੇ ਸੂਬਾ ਸਰਕਾਰ ਨੂੰ ਸੌਂਪੀ ਗਈ ਸੀ ਜਿਸ ਦੇ ਆਧਾਰ ‘ਤੇ ਮਾਮਲੇ ਲਈ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ ਕਾਰਵਾਈ ਕਰਨ ਲਈ ਕਿਹਾ ਗਿਆ ਸੀ ਪਰ 6 ਮਹੀਨੇ ਬੀਤ ਜਾਣ ਦੇ ਬਾਅਦ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ ਸੀ।