ਕੋਟਕਪੂਰਾ ਗੋਲੀ ਕਾਂਡ 'ਚ ਸੁਖਬੀਰ ਬਾਦਲ, ਸੁਮੇਧ ਸਿੰਘ ਸੈਣੀ ਅਤੇ ਪਰਮਰਾਜ ਉਮਰਾਨੰਗਲ ਨੂੰ ਮਿਲੀ ਅਗਾਊਂ ਜ਼ਮਾਨਤ

ਚੰਡੀਗੜ੍ਹ, 29 ਸਤੰਬਰ : ਕੋਟਕਪੂਰਾ ਗੋਲੀ ਕਾਂਡ ਦੇ ਮੁਲਜ਼ਮ ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਡੀਜੀਪੀ ਪੰਜਾਬ ਸੁਮੇਧ ਸਿੰਘ ਸੈਣੀ ਅਤੇ ਆਈਜੀਪੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਵੀ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਮਰ ਸਿੰਘ ਚਾਹਲ ਅਤੇ ਸੁਖਮਿੰਦਰ ਸਿੰਘ ਨੂੰ ਵੀ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਵਰਨਣਯੋਗ ਹੈ ਕਿ ਹਾਈ ਕੋਰਟ ਨੇ ਕਰੀਬ ਇੱਕ ਮਹੀਨਾ ਪਹਿਲਾਂ ਇਸ ਮਾਮਲੇ ਵਿੱਚ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ, ਜਿਸ ਨੂੰ ਅੱਜ ਸੁਣਾਇਆ ਗਿਆ। ਨਾਲ ਹੀ ਹਾਈਕੋਰਟ ਵੱਲੋਂ ਪਹਿਲਾਂ ਹੀ ਅੰਤਰਿਮ ਜ਼ਮਾਨਤ ਦਿੱਤੀ ਜਾ ਚੁੱਕੀ ਸੀ। ਸਾਬਕਾ ਉਪ ਮੁੱਖ ਮੰਤਰੀ ਸਮੇਤ ਸਾਰੇ ਛੇ ਮੁਲਜ਼ਮਾਂ ਨੂੰ ਇਸ ਮਾਮਲੇ ਵਿੱਚ ਅੰਤਰਿਮ ਰਾਹਤ ਮਿਲੀ ਹੋਈ ਸੀ।ਹਾਈ ਕੋਰਟ ਨੇ ਮੁਲਜ਼ਮਾਂ ਨੂੰ ਕੇਸ ਦੇ ਗਵਾਹਾਂ ਅਤੇ ਹੋਰ ਲੋਕਾਂ ਨੂੰ ਪ੍ਰਭਾਵਿਤ ਨਾ ਕਰਨ ਦੇ ਹੁਕਮ ਦਿੱਤੇ ਹਨ।