ਸੁਖਪਾਲ ਖਹਿਰਾ ਦੀ ਜ਼ਮਾਨਤ ਪਟੀਸ਼ਨ ਮਨਜ਼ੂਰ, ਜੇਲ੍ਹ ਤੋਂ ਹੋਣਗੇ ਰਿਹਾਅ

  • ਪਰ ਨਾਲ ਹੀ ਦਰਜ ਹੋਇਆ ਇੱਕ ਹੋਰ ਪਰਚਾ 

ਚੰਡੀਗੜ੍ਹ, 4 ਜਨਵਰੀ : ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਰਾਹਤ ਦਿੰਦਿਆਂ ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ਮਨਜ਼ੂਰ ਕਰ ਲਈ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਡਰੱਗਜ਼ ਮਾਮਲੇ ‘ਚ ਸੁਖਪਾਲ ਖਹਿਰਾ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਸੁਖਪਾਲ ਖਹਿਰਾ ਜਲਦ ਹੀ ਜੇਲ੍ਹ ‘ਚੋਂ ਰਿਹਾਅ ਹੋਣਗੇ। ਦੱਸ ਦਈਏ ਕਿ 3 ਮਹੀਨੇ ਪਹਿਲਾਂ ਸਤੰਬਰ ‘ਚ ਜਲਾਲਾਬਾਦ ਪੁਲਸ ਨੇ ਸੁਖਪਾਲ ਖਹਿਰਾ ਨੂੰ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਘਰ ਤੋਂ ਸਵੇਰੇ 5.30 ਵਜੇ ਗ੍ਰਿਫਤਾਰ ਕੀਤਾ ਸੀ। ਇਹ ਗ੍ਰਿਫ਼ਤਾਰੀ 2015 ਦੇ ਡਰੱਗਜ਼ ਕੇਸ ਦੇ ਸਬੰਧ ਵਿੱਚ ਕੀਤੀ ਗਈ ਸੀ। ਪਰ ਸੂਤਰਾਂ ਦੇ ਹਵਾਲੇ ਤੋਂ ਇਹ ਵੀ ਖ਼ਬਰ ਸਾਹਮਣੇ ਆਈ ਹੈ ਕਿ ਸੁਖਪਾਲ ਖਹਿਰਾ ਖਿਲਾਫ ਪੰਜਾਬ ਪੁਲਿਸ ਨੇ ਇੱਕ ਹੋਰ ਪਰਚਾ ਦਰਜ ਕੀਤਾ ਹੈ