ਸੁੰਦਰ ਸ਼ਾਮ ਅਰੋੜਾ ਮੁੜ ਕਾਂਗਰਸ ਪਾਰਟੀ ’ਚ ਹੋਏ ਸ਼ਾਮਿਲ

ਚੰਡੀਗੜ੍ਹ, 28 ਅਗਸਤ 2024 : ਕੁੱਝ ਸਮਾਂ ਪਹਿਲਾਂ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਭਾਜਪਾ 'ਚ ਸ਼ਾਮਲ ਹੋਏ ਸਾਬਕਾ ਕੈਬਨਿਟ ਮੰਤਰੀ ਸ਼ਾਮ ਸੁੰਦਰ ਅਰੋੜਾ ਮੁੜ ਕਾਂਗਰਸ ਸ਼ਾਮਲ ਹੋ ਗਏ ਹਨ, ਜਿੰਨ੍ਹਾਂ ਦਾ ਸਵਾਗਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਐਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਤੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੀਤਾ ਗਿਆ। ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਅਰੋੜਾ ਦੇ ਸ਼ਾਮਿਲ ਹੋਣ ਨਾਲ ਕਾਂਗਰਸ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੇਗੀ, ਕਿਉਂਕਿ ਉਨ੍ਹਾਂ ਦਾ ਹਲਕਾ ਹੁਸ਼ਿਆਰਪੁਰ ਦੇ ਨਾਲ-ਨਾਲ ਚੱਬੇਵਾਲ ਹਲਕੇ ’ਚ ਵੀ ਕਾਫ਼ੀ ਪ੍ਰਭਾਵ ਹੈ, ਜਿਸ ਤੋਂ ਬਾਅਦ ਹਲਕਾ ਚੱਬੇਵਾਲ ’ਚ ਹੋਣ ਵਾਲੀ ਜ਼ਿਮਨੀ ਚੋਣ ’ਚ ਉਨ੍ਹਾਂ ਦਾ ਅਸਰ ਦੇਖਣ ਨੂੰ ਮਿਲ ਸਕਦਾ ਹੈ।