ਬਜਟ ਵਿਚ ਔਰਤਾਂ ਨੂੰ ਦਿੱਤੇ ਜਾਣ ਵਾਲੇ ਇਕ-ਇਕ ਹਜ਼ਾਰ ਰੁਪਏ ਦਾ ਕਿਤੇ ਵੀ ਜ਼ਿਕਰ ਨਹੀਂ : ਅਸ਼ਵਨੀ ਸ਼ਰਮਾ

ਚੰਡੀਗੜ੍ਹ, 10 ਮਾਰਚ : ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਬੱਜਟ ਪੂਰੀ ਤਰ੍ਹਾਂ ਨਿਰਾਸ਼ਾਜਨਕ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੀਤਾ, ਉਨ੍ਹਾਂ ਕਿਹਾ ਕਿ ਬੱਜਟ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਹਰ ਵਪਾਰੀ ਵਰਗ ਨੂੰ ਨਿਰਾਸ਼ ਕਰਨ ਵਾਲਾ ਹੈ। ਉਨ੍ਹਾਂ ਨੇ ਔਰਤਾਂ ਨੂੰ ਹਜ਼ਾਰ ਰੁਪਏ ਦੇਣ ਵਾਲੇ ਸਰਕਾਰ ਦੇ ਵਾਅਦੇ 'ਤੇ ਵੀ ਸਵਾਲ ਚੁੱਕੇ ਤੇ ਕਿਹਾ ਕਿ ਇਹ ਬਜਟ ਔਰਤਾਂ ਨੂੰ ਵੀ ਪੂਰੀ ਤਰ੍ਹਾਂ ਨਿਰਾਸ਼ ਕਰਨ ਵਾਲਾ ਹੈ ਕਿਉਂਕਿ ਇਸ ਬਜਟ ਵਿਚ ਔਰਤਾਂ ਨੂੰ ਦਿੱਤੇ ਜਾਣ ਵਾਲੇ ਇਕ-ਇਕ ਹਜ਼ਾਰ ਰੁਪਏ ਦਾ ਕਿਤੇ ਵੀ ਜ਼ਿਕਰ ਨਹੀਂ ਹੈ। ਉਨ੍ਹਾਂ ਕਿਹਾ ਕਿ ਅੱਜ ਬਜਟ ਪੇਸ਼ ਹੋਣ ਨੂੰ ਲੈ ਕੇ ਪੰਜਾਬ ਦੀਆਂ ਔਰਤਾਂ 11 ਵਜੇ ਤੋਂ ਟੀ. ਵੀ. ਸਾਹਮਣੇ ਬੈਠੀਆਂ ਸਨ ਪਰ ਬਜਟ ਵਿਚ ਵਿੱਤ ਮੰਤਰੀ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਦੀ ਦਿੱਤੀ ਜਾਣ ਵਾਲੀ ਗਾਰੰਟੀ ਦਾ ਜ਼ਿਕਰ ਕਰਨਾ ਸ਼ਾਇਦ ਭੁੱਲ ਗਏ।