ਪੰਜਾਬ ਸਰਕਾਰ ਵੱਲੋਂ ਵਰਦੀਆਂ ਦੀਆਂ ਦੀ ਗ੍ਰਾਂਟ ’ਚ ਹੇਰਾਫੇਰੀ ਕਰਨ ਦੇ ਦੋਸ਼ ’ਚ ਸਿੱਖਿਆ ਵਿਭਾਗ ਦੇ ਤਿੰਨ ਅਧਿਕਾਰੀ ਮੁਅੱਤਲ

ਚੰਡੀਗੜ੍ਹ, 22 ਫਰਵਰੀ : ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਦਿੱਤੀਆਂ ਜਾਂਦੀਆਂ ਵਰਦੀਆਂ ਦੀਆਂ ਗ੍ਰਾਂਟਾਂ ਵਿੱਚ ਹੇਰਾਫੇਰੀ ਕਰਨ ਦੇ ਦੋਸ਼ ਵਿੱਚ ਤਿੰਨ ਬੀ ਪੀ ਈ ਓ ਨੂੰ ਮੁਅੱਤਲ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ  ਯਸ਼ਪਾਲ ਬੀ.ਪੀ.ਈ.ਓ. ਬਲਾਕ ਵੇਰਕਾ, ਰਵਿੰਦਰਜੀਤ ਕੌਰ ਬੀ.ਪੀ.ਈ.ਓ. ਬਲਾਕ ਅੰਮ੍ਰਿਤਸਰ ਅਤੇ ਦਲਜੀਤ ਸਿੰਘ ਬੀ.ਪੀ.ਈ.ਓ. ਬਲਾਕ ਚੋਗਾਵਾਂ ਨੂੰ ਮੁਅੱਤਲ ਕੀਤਾ ਗਿਆ ਹੈ। ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਵਰਦੀਆਂ ਦੀ ਖ਼ਰੀਦ ਸੰਬੰਧੀ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਨਾ ਕਰਨ ਅਤੇ ਗ੍ਰਾਂਟ ਵਿਚ ਹੇਰਾਫ਼ੇਰੀ ਕਰਨ ਕਾਰਨ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮਾਵਲੀ 1970 ਦੇ ਨਿਯਮ (1) ਅਨੁਸਾਰ ਸਰਕਾਰੀ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।