ਪੰਜਾਬ ‘ਚ 3 ਅਕਤੂਬਰ ਤੋਂ ਬਦਲੇਗਾ ਸਰਕਾਰੀ ਸਕੂਲਾਂ ਦਾ ਸਮਾਂ

ਚੰਡੀਗੜ੍ਹ, 1 ਅਕਤੂਬਰ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 3 ਅਕਤੂਬਰ ਤੋਂ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਇਹ ਹੁਕਮ 1 ਅਕਤੂਬਰ ਤੋਂ ਲਾਗੂ ਕੀਤੇ ਜਾਣੇ ਸਨ, ਪਰ 1 ਅਕਤੂਬਰ ਨੂੰ ਐਤਵਾਰ ਅਤੇ 2 ਅਕਤੂਬਰ ਨੂੰ ਗਾਂਧੀ ਜੈਅੰਤੀ ਦੀ ਛੁੱਟੀ ਹੈ, ਇਸ ਲਈ ਇਹ ਹੁਕਮ 3 ਅਕਤੂਬਰ ਮੰਗਲਵਾਰ ਤੋਂ ਲਾਗੂ ਹੋਣਗੇ। ਪ੍ਰਾਇਮਰੀ ਸਕੂਲਾਂ ਦਾ ਨਵਾਂ ਸਮਾਂ ਸਵੇਰੇ 8.30 ਤੋਂ ਦੁਪਹਿਰ 2.30 ਵਜੇ ਤੱਕ ਹੋਵੇਗਾ ਜਦਕਿ ਮਿਡਲ, ਹਾਈ ਅਤੇ ਸੀਨੀਅਰ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ ਦੁਪਹਿਰ 2.50 ਵਜੇ ਤੱਕ ਹੋਵੇਗਾ। ਇਹ ਸਮਾਂ 31 ਅਕਤੂਬਰ ਤੱਕ ਲਾਗੂ ਰਹੇਗਾ। 1 ਨਵੰਬਰ ਤੋਂ 29 ਫਰਵਰੀ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਜਦਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੋਵੇਗਾ।