ਭਾਰੀ ਮੀਂਹ ਦੇ ਮੱਦੇਨਜ਼ਰ ਪੰਜਾਬ ਦੇ ਇਹਨਾਂ ਜ਼ਿਲ੍ਹਿਆਂ ਵਿੱਚ ਕੱਲ੍ਹ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ, 9 ਜੁਲਾਈ : ਪੰਜਾਬ ਵਿੱਚ ਪਿਛਲੇ ਦੋ ਦਿਨਾਂਂ ਤੋਂ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ। ਜਿਸ ਦੇ ਕਾਰਨ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੇ ਆਉਣ ਦੀ ਸੰਭਾਵਨਾ ਬਣੀ ਹੋਈ ਹੈ। ਕਈ ਥਾਵਾਂ ਤੇ ਸਕੂਲਾਂ ਤੇ ਘਰਾਂ ਵਿੱਚ ਵੀ ਪਾਣੀ ਵੜ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੀ ਸਥਿਤੀ ਵਿੱਚ ਮੌਸਮ ਦੇ ਹਲਾਤਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਕੱਲ੍ਹ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਜ਼ਿਲ੍ਹਾ ਰੂਪਨਗਰ ਵਿੱਚ ਕੱਲ੍ਹ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਛੁੱਟੀ ਦੌਰਾਨ ਇਹਨਾਂ ਜ਼ਿਲ੍ਹਿਆਂ ਦੇ ਸਮੂਹ ਸਰਕਾਰੀ /ਪ੍ਰਾਈਵੇਟ ਸਕੂਲ ਅਤੇ ਹੋਰ ਵਿਦਿਅਕ ਅਦਾਰੇ ਬੰਦ ਰਹਿਣਗੇ।