ਪੰਜਾਬ ‘ਚ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ‘ਚ ਅਲਰਟ ਜਾਰੀ

ਚੰਡੀਗੜ੍ਹ, 11 ਮਾਰਚ : ਪੰਜਾਬ ਵਿੱਚ 11 ਤੋਂ 14 ਮਾਰਚ ਤੱਕ ਅਤੇ ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ 13 ਮਾਰਚ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਪੰਜਾਬ ਵਿੱਚ 11 ਅਤੇ 14 ਮਾਰਚ ਤੱਕ ਤੇਜ਼ ਹਵਾਵਾਂ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 7 ਜ਼ਿਲ੍ਹਿਆਂ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਮੀਂਹ ਦੇ ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਜਿਸ ਕਾਰਨ ਪੰਜਾਬ ਅਤੇ ਹਰਿਆਣਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਇਸ ਦੇ ਨਾਲ ਹੀ ਐਤਵਾਰ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਬੱਦਲਵਾਈ ਅਤੇ ਮੀਂਹ ਪਿਆ, ਜਿਸ ਕਾਰਨ ਤਾਪਮਾਨ ‘ਚ 3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।