ਚੰਡੀਗੜ੍ਹ

ਵਿਜੀਲੈਂਸ ਬਿਊਰੋ ਨੇ 4000 ਰੁਪਏ ਰਿਸ਼ਵਤ ਲੈਂਦਾ ਸਰਕਾਰੀ ਐਂਬੂਲੈਂਸ ਡਰਾਈਵਰ ਦਬੋਚਿਆ
ਚੰਡੀਗੜ੍ਹ, 3 ਅਗਸਤ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਿਵਲ ਹਸਪਤਾਲ, ਗੁਰਦਾਸਪੁਰ ਦੀ ਸਰਕਾਰੀ ਐਂਬੂਲੈਂਸ ਦੇ ਡਰਾਈਵਰ ਜਸਪਾਲ ਸਿੰਘ ਉਰਫ਼ ਲੱਕੀ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ । ਮੁਲਜ਼ਮ ਨੂੰ ਪ੍ਰਾਈਵੇਟ ਐਂਬੂਲੈਂਸ ਦੇ ਡਰਾਈਵਰ ਰਾਜੇਸ਼ ਕੁਮਾਰ ਦੀ ਸ਼ਿਕਾਇਤ ’ਤੇ ਦਬੋਚਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਾਜੇਸ਼ ਕੁਮਾਰ ਵਾਸੀ ਗੁਰਦਾਸਪੁਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸਰਕਾਰੀ ਐਂਬੂਲੈਂਸ ਡਰਾਈਵਰ ਜਸਪਾਲ....
ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੀ ਸਰਕਾਰ ਪੂਰੀ ਪੂਰਤੀ ਕਰੇਗੀ: ਅਨੁਰਾਗ ਵਰਮਾ
ਮੁੱਖ ਸਕੱਤਰ ਨੇ ਸਮੂਹ ਡੀ.ਸੀਜ਼ ਨੂੰ ਗਿਰਦਾਵਰੀ ਤੇ ਮੁਆਵਜ਼ਾ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ ਚੰਡੀਗੜ੍ਹ, 2 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਹੜ੍ਹਾਂ ਦੀ ਮੁਸ਼ਕਲ ਘੜੀ ਵਿੱਚ ਆਪਣੇ ਲੋਕਾਂ ਨਾਲ ਖੜੀ ਹੈ ਅਤੇ ਸੂਬਾ ਵਾਸੀਆਂ ਦੇ ਨੁਕਸਾਨ ਦੀ ਪੂਰੀ ਪੂਰਤੀ ਕਰਨ ਲਈ ਵਚਨਬੱਧ ਹੈ। ਇਹ ਗੱਲ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਉਚ ਅਧਿਕਾਰੀਆਂ ਨੂੰ ਨਾਲ ਲੈ ਕੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਵੀਡਿਓ ਕਾਨਫਰਸਿੰਗ ਦੌਰਾਨ ਕਹੀ। ਮੁੱਖ ਸਕੱਤਰ....
ਸੂਬਾ ਵਾਸੀਆਂ ਨੂੰ 75 ਨਵੇਂ ਆਮ ਆਦਮੀ ਕਲੀਨਿਕ ਜਲਦ ਸਮਰਪਿਤ ਕੀਤੇ ਜਾਣਗੇ: ਅਨੁਰਾਗ ਵਰਮਾ 
ਮੁੱਖ ਸਕੱਤਰ ਨੇ ਆਮ ਆਦਮੀ ਕਲੀਨਿਕਾਂ ਦੇ ਕੰਮ ਦੀ ਕੀਤੀ ਸਮੀਖਿਆ ਚੰਡੀਗੜ੍ਹ, 2 ਅਗਸਤ : ਸੂਬਾ ਵਾਸੀਆਂ ਨੂੰ ਘਰ ਨੇੜੇ ਬਿਹਤਰ ਤੇ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੁਣ ਤੱਕ ਸੂਬੇ ਵਿੱਚ 583 ਆਮ ਆਦਮੀ ਕਲੀਨਿਕ ਬਣਾਏ ਗਏ ਹਨ ਅਤੇ 75 ਹੋਰ ਨਵੇਂ ਆਮ ਆਦਮੀ ਕਲੀਨਿਕ ਜਲਦ ਸਥਾਪਤ ਕੀਤੇ ਜਾਣਗੇ। ਇਹ ਗੱਲ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਨਾਲ....
ਵਿਜੀਲੈਂਸ ਬਿਊਰੋ ਵੱਲੋਂ 75 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਫ਼ਰੀਦਕੋਟ ਤੋਂ ਮਹਿਲਾ ਏ.ਐਸ.ਆਈ. ਗ੍ਰਿਫ਼ਤਾਰ
ਸ਼ਿਕਾਇਤਕਰਤਾ ਦੇ ਪਤੀ ਖ਼ਿਲਾਫ਼ ਸ਼ਿਕਾਇਤ ‘ਤੇ ਕਾਰਵਾਈ ਕਰਨ ਬਦਲੇ 1 ਲੱਖ ਰੁਪਏ ਹੋਰ ਮੰਗ ਰਹੀ ਸੀ ਮਹਿਲਾ ਏ.ਐਸ.ਆਈ. ਚੰਡੀਗੜ੍ਹ, 2 ਅਗਸਤ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਵੂਮੈਨ ਸੈੱਲ, ਫ਼ਰੀਦਕੋਟ ਵਿਖੇ ਤਾਇਨਾਤ ਇੱਕ ਮਹਿਲਾ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਜਿੰਦਰ ਕੌਰ ਨੂੰ 75,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਮਹਿਲਾ ਏ.ਐਸ.ਆਈ. ਨੂੰ ਮਨਜੀਤ ਕੌਰ ਵਾਸੀ ਪਿੰਡ ਝੱਖੜਵਾਲਾ....
ਪੋਸਟ ਗਰੈਜੂਏਟ ਇੰਸਟੀਚਿਊਟ ਆਫ ਹਾਰਟੀਕਲਚਰ ਐਂਡ ਐਜੂਕੇਸ਼ਨ ਸਬੰਧੀ  ਮੰਤਰੀ  ਜੌੜੇਮਾਜਰਾ ਕਰਨਗੇ ਕੇਂਦਰੀ ਮੰਤਰੀ ਨਾਲ ਮੁਲਾਕਾਤ
ਚੰਡੀਗੜ੍ਹ, 2 ਅਗਸਤ : ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜੇਮਾਜਰਾ ਅਟਾਰੀ ਵਿਖੇ ਸਥਾਪਿਤ ਕੀਤੇ ਜਾਣ ਵਾਲੇ ਪੋਸਟ ਗਰੈਜੂਏਟ ਇੰਸਟੀਚਿਊਟ ਆਫ ਹਾਰਟੀਕਲਚਰ ਐਂਡ ਐਜੂਕੇਸ਼ਨ ਸਬੰਧੀ ਕਾਰਜ਼ ਜਲਦ ਸ਼ੁਰੂ ਕਰਵਾਉਣ ਲਈ ਕੇਂਦਰੀ ਬਾਗ਼ਬਾਨੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕਰਨਗੇ। ਅੱਜ ਇੱਥੇ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਪੋਸਟ ਗਰੈਜੂਏਟ ਇੰਸਟੀਚਿਊਟ ਆਫ ਹਾਰਟੀਕਲਚਰ ਐਂਡ ਐਜੂਕੇਸ਼ਨ ਦੀ ਸਥਾਪਨਾ ਵਿੱਚ ਹੋ ਰਹੀ ਬੇਲੋੜੀ ਦੇਰੀ ਦਾ ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ....
ਹੜ੍ਹਾਂ ਤੋਂ ਬਾਅਦ ਸਰਕਾਰੀ ਜ਼ਮੀਨਾਂ ਦੇ ਕਬਜ਼ੇ ਛੁਡਾਉਣ ਦੀ ਮੁਹਿੰਮ ਜ਼ੋਰਦਾਰ ਢੰਗ ਨਾਲ ਜਾਰੀ ਰੱਖੀ ਜਾਵੇ: ਲਾਲਜੀਤ ਸਿੰਘ ਭੁੱਲਰ ਵੱਲੋਂ ਫੀਲਡ ਅਧਿਕਾਰੀਆਂ ਨੂੰ ਨਿਰਦੇਸ਼
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵੱਲੋਂ ਸਮੂਹ ਵਧੀਕ ਡਿਪਟੀ ਕਮਿਸ਼ਨਰਾਂ (ਵਿਕਾਸ), ਡਿਪਟੀ ਡਾਇਰੈਕਟਰਾਂ ਅਤੇ ਡੀ.ਡੀ.ਪੀ.ਓਜ਼ ਨਾਲ ਅਹਿਮ ਮੀਟਿੰਗ ਕਿਹਾ, ਸਰਕਾਰ ਨੇ ਇਸ ਵਰ੍ਹੇ 1.34 ਲੱਖ ਏਕੜ ਸ਼ਾਮਲਾਤ ਜ਼ਮੀਨ ਦੀ ਬੋਲੀ ਕਰਵਾ ਕੇ 432.71 ਕਰੋੜ ਰੁਪਏ ਆਮਦਨ ਜੁਟਾਈ ਕੈਬਨਿਟ ਮੰਤਰੀ ਵੱਲੋਂ ਬਾਕੀ ਰਹਿੰਦੇ ਕਰੀਬ 7 ਹਜ਼ਾਰ ਏਕੜ ਦੀ ਬੋਲੀ ਹਫ਼ਤੇ ਦੇ ਅੰਦਰ-ਅੰਦਰ ਕਰਾਉਣ ਦੇ ਨਿਰਦੇਸ਼ ਚੰਡੀਗੜ੍ਹ, 2 ਅਗਸਤ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸਮੂਹ ਫੀਲਡ....
ਪੰਜਾਬ ਵੱਲੋਂ ਜੁਲਾਈ ਮਹੀਨੇ ਦੌਰਾਨ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਵਿੱਚ ਸ਼ਾਨਦਾਰ ਵਾਧਾ ਦਰਜ: ਜੌੜਾਮਾਜਰਾ
ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਇਸ ਪਹਿਲੀ ਤਿਮਾਹੀ ਦੌਰਾਨ 117 ਫ਼ੀਸਦੀ ਦਾ ਹੋਇਆ ਵਾਧਾ ਚੰਡੀਗੜ੍ਹ, 1 ਅਗਸਤ : ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੱਸਿਆ ਕਿ ਸੂਬੇ ਵੱਲੋਂ ਜੁਲਾਈ ਮਹੀਨੇ ਦੌਰਾਨ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) ਵਿੱਚ ਸ਼ਾਨਦਾਰ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਏ.ਆਈ.ਐਫ ਸਕੀਮ ਪੰਜਾਬ ਦੀ ਉੱਦਮੀ ਭਾਵਨਾ ਨੂੰ ਉਤਸ਼ਾਹਿਤ ਕਰਨ ਵਿੱਚ ਸਹਾਈ ਸਿੱਧ ਹੋਈ ਹੈ ਜਿਸ ਨਾਲ ਸੂਬੇ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਵਿੱਚ ਮਹੱਤਵਪੂਰਨ....
ਪੇਡਾ ਵੱਲੋਂ ਈ-ਮੋਬੀਲਿਟੀ ਲਈ ਸੈਂਟਰ ਆਫ ਐਕਸੀਲੈਂਸ ਸਥਾਪਤ ਕਰਨ ਵਾਸਤੇ ਆਈ.ਆਈ.ਟੀ. ਰੋਪੜ ਨਾਲ ਸਮਝੌਤਾ ਸਹੀਬੱਧ 
ਪੇਡਾ ਅਤੇ ਆਈ.ਆਈ.ਟੀ. ਰੋਪੜ ਵੱਲੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਕੀਤੇ ਜਾਣਗੇ ਉਪਰਾਲੇ ਆਈ.ਆਈ.ਟੀ. ਰੋਪੜ ਕੈਂਪਸ ਵਿਖੇ 1 ਮੈਗਾਵਾਟ ਖੇਤੀਬਾੜੀ-ਪੀ.ਵੀ. ਪ੍ਰਾਜੈਕਟ ਵੀ ਕੀਤਾ ਜਾਵੇਗਾ ਸਥਾਪਤ ਇਸ ਸਮਝੌਤੇ ਤਹਿਤ ਸੂਬੇ ਵਿੱਚ ਇਲੈਕਟ੍ਰਿਕ ਅਤੇ ਸਬੰਧਤ ਵਾਹਨਾਂ ਦੇ ਪ੍ਰਚਲਣ ਲਈ ਰਾਹ ਪੱਧਰਾ ਹੋਵੇਗਾ: ਨਵੀਂ ਤੇ ਨਵਿਆਉਣਯੋਗ ਊਰਜਾ ਮੰਤਰੀ ਚੰਡੀਗੜ੍ਹ, 1 ਅਗਸਤ : ਪੰਜਾਬ ਨੂੰ ਸਾਫ਼-ਸੁਥਰੀ ਊਰਜਾ ਦੇ ਉਤਪਾਦਨ ਵਿੱਚ ਦੇਸ਼ 'ਚੋਂ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਅੱਜ ਨਵੀਂ....
ਪੰਜਾਬ ਵੱਲੋਂ ਲੋਕ ਨਿਰਮਾਣ ਵਿਭਾਗ ਦੀਆਂ ਜਾਇਦਾਦਾਂ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ ਲਈ ਰਣਨੀਤੀ ਤਿਆਰ - ਈ.ਟੀ.ਓ
ਵਿਭਾਗੀ ਕਮੇਟੀਆਂ ਦੂਜੇ ਰਾਜਾਂ ਵਿੱਚ ਜਾਇਦਾਦਾਂ ਦੀ ਮੌਜੂਦਾ ਸਥਿਤੀ ਦਾ ਜਾਇਜਾ ਲੈ ਕੇ ਰਿਪੋਰਟ ਤਿਆਰ ਕਰਨਗੀਆਂ ਸੈਲਾਨੀਆਂ ਦੀ ਸਹੂਲਤ ਲਈ ਲਈ ਸੈਰ-ਸਪਾਟਾ ਕੇਂਦਰਾਂ ਵਿਖੇ ਗੈਸਟ ਹਾਊਸਾਂ ਦਾ ਕੀਤਾ ਜਾਵੇਗਾ ਨਵੀਨੀਕਰਨ ਚੰਡੀਗੜ੍ਹ, 1 ਅਗਸਤ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕ ਨਿਰਮਾਣ ਵਿਭਾਗ ਦੀਆਂ ਜਾਇਦਾਦਾਂ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਨਾਉਣ ਲਈ ਰਣਨੀਤੀ ਉਲੀਕੀ ਹੈ ਤਾਂ ਜੋ ਇੰਨ੍ਹਾਂ....
ਸਰਕਾਰੀ ਖਜ਼ਾਨੇ ਵਿੱਚੋਂ ਤਨਖਾਹ/ਮਾਣਭੱਤਾ ਲੈਣ ਵਾਲੇ ਵਿਅਕਤੀ ਦਾ ਰਾਜਨੀਤਿਕ ਪਾਰਟੀ ਵਿੱਚ ਸ਼ਾਮਿਲ ਹੋਣਾ ਸਰਕਾਰੀ ਨਿਯਮਾਂ ਦੀ ਉਲੰਘਣਾ ਹੈ : ਡਾ.ਬਲਜੀਤ ਕੌਰ
ਬਾਲ ਵਿਕਾਸ ਮੰਤਰੀ ਨੇ ਆਂਗਣਵਾੜੀ ਵਰਕਰ ਵੱਲੋਂ ਰਾਜਨੀਤਿਕ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਕਾਰਵਾਈ ਕਰਨ ਦੀ ਹਦਾਇਤ ਚੰਡੀਗੜ੍ਹ, 1 ਅਗਸਤ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਵੱਲੋਂ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਆਂਗਣਵਾੜੀ ਵਰਕਰ ਵੱਲੋਂ ਰਾਜਨੀਤਿਕ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਗੰਭੀਰ ਨੋਟਿਸ ਲੈਂਦਿਆ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਮੁਕਤਸਰ ਸਾਹਿਬ ਨੂੰ ਕਾਰਵਾਈ ਕਰਨ ਲਈ ਹਦਾਇਤ ਕੀਤੀ ਗਈ ਹੈ। ਵਧੇਰੇ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ....
ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਸੂਬਾ-ਪੱਧਰੀ ਵਰਕਸ਼ਾਪ
ਪੰਜਾਬ ਸਰਕਾਰ ਪਹੁੰਚਯੋਗ ਅਤੇ ਜਵਾਬਦੇਹ ਪ੍ਰਸ਼ਾਸਨ ਦੇਣ ਲਈ ਵਚਨਬੱਧ : ਅਮਨ ਅਰੋੜਾ ਚੰਡੀਗੜ੍ਹ, 1 ਅਗਸਤ : ਪੰਜਾਬ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤ ਨਿਵਾਰਣ ਵਿਭਾਗ ਨੇ ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ ਸਾਰੇ ਸਟੇਟ ਨੋਡਲ ਅਫ਼ਸਰਾਂ ਲਈ ਜਨਤਕ ਸ਼ਿਕਾਇਤ ਪ੍ਰਣਾਲੀ ਬਾਰੇ ਇੱਕ-ਰੋਜ਼ਾ ਸੂਬਾ ਪੱਧਰੀ ਵਰਕਸ਼ਾਪ ਕਰਵਾਈ ਗਈ। ਇਹ ਸਿਖਲਾਈ ਪ੍ਰੋਗਰਾਮ ਵੱਖ-ਵੱਖ ਵਿਭਾਗਾਂ ਦੇ ਨੋਡਲ ਅਫ਼ਸਰਾਂ ਨੂੰ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐਸ....
ਸਿਹਤ ਮੰਤਰੀ ਨੇ ਏਡੀਜੀਪੀ ਜੇਲ੍ਹਾਂ ਨੂੰ ਵਿਭਾਗ ਵਿੱਚ ਕਾਲੀਆਂ ਭੇਡਾਂ ਦੀ ਪਛਾਣ ਕਰਨ, ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ‘ਰੰਗਲਾ ਪੰਜਾਬ’ ਬਣਾਉਣ ਲਈ ਸੂਬੇ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ ਡਾਕਟਰ ਬਲਬੀਰ ਸਿੰਘ ਨੇ ਅੰਤਰ-ਵਿਭਾਗੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ ਸਿਹਤ ਮੰਤਰੀ ਵੱਲੋਂ ਪੰਚਾਇਤਾਂ, ਮੁਹੱਲਾ ਕਮੇਟੀਆਂ ਅਤੇ ਹੋਰ ਗੈਰ ਸਰਕਾਰੀ ਸੰਗਠਨਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਅੱਗੇ ਆਉਣ ਦਾ ਸੱਦਾ ਚੰਡੀਗੜ੍ਹ, 1 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਪੰਜਾਬ ਨੂੰ ਮੁੜ ਤੋਂ ‘ ਰੰਗਲਾ ਪੰਜਾਬ ’ ਬਣਾਉਣ ਦੇ ਮੱਦੇਨਜ਼ਰ....
ਸਪੀਕਰ ਸੰਧਵਾਂ ਵੱਲੋਂ ਕਿਸਾਨਾਂ ਨੂੰ ਲਿਫ਼ਟ ਪੰਪਾਂ ਦੀ ਵਰਤੋਂ ਸਬੰਧੀ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨਾਲ ਵਿਚਾਰ-ਚਰਚਾ
ਚੰਡੀਗੜ੍ਹ, 31 ਜੁਲਾਈ : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਕਿਸਾਨਾਂ ਨੂੰ ਲਿਫ਼ਟ ਪੰਪਾਂ ਦੀ ਵਰਤੋਂ ਅਤੇ ਕਿਸਾਨਾਂ ਨੂੰ ਆ ਰਹੀਆਂ ਹੋਰ ਦਰਪੇਸ਼ ਸਮੱਸਿਆਵਾਂ ਦੇ ਯੋਗ ਹੱਲ ਲਈ ਸਬੰਧਤ ਵਿਭਾਗਾਂ ਨਾਲ ਵਿਚਾਰ-ਚਰਚਾ ਕੀਤੀ। ਅੱਜ ਇੱਥੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਹੋਈ ਇਸ ਮੀਟਿੰਗ ਵਿੱਚ ਪੰਜਾਬ ਦੇ ਸਿੰਜਾਈ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ, ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਵਿਭਾਗ ਸ੍ਰੀ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਸਿਜਾਈ ਵਿਭਾਗ ਸ੍ਰੀ ਕ੍ਰਿਸ਼ਨ ਕੁਮਾਰ....
ਸਿਹਤ ਮੰਤਰੀ ਦੀ ਵਾਅਦਾ ਖਿਲਾਫ਼ੀ ਤੋਂ ਭੜਕੇ 108 ਐਂਬੂਲੈਂਸ ਕਰਮਚਾਰੀ, ਐਂਬੂਲੈਂਸ ਦਾ ਹੂਟਰ ਮੁੜ ਹੋ ਸਕਦਾ ਹੈ ਖਾਮੋਸ਼
ਮੰਗਾਂ ਨਾ ਮੰਨਣ ਕਾਰਨ ਹੜਤਾਲ ਤੇ ਜਾਣ ਲਈ ਮਜ਼ਬੂਰ 108 ਸਟਾਫ਼ ਐਂਬੂਲੈਂਸ ਕਾਮਿਆਂ ਦੀ ਮੰਗਾਂ ਨਾ ਮੰਨੀ, ਤਾਂ 4 ਅਗਸਤ ਤੋਂ 108 ਦੀ ਸੇਵਾਵਾਂ ਬੰਦ ਕਰ ਦਿੱਤੀ ਜਾਵੇਗੀ : ਪੰਕਜ ਦਵੇਸਰ ਚੰਡੀਗੜ੍ਹ, 31 ਜੁਲਾਈ : ਸਿਹਤ ਮੰਤਰੀ ਪੰਜਾਬ ਵੱਲੋਂ ਦਿੱਤੇ ਭਰੋਸੇ ਦੇ 7 ਮਹੀਨੇ ਬਾਅਦ ਵੀ ਵਧੀ ਤਨਖਾਹ ਨਾ ਮਿਲਣ ਕਾਰਨ 108 ਐਂਬੂਲੈਂਸ ਸਟਾਫ਼ ਮੁੜ ਤੋਂ ਹੜਤਾਲ ਤੇ ਜਾਣ ਦੀ ਤਿਆਰੀ ਵਿੱਚ ਹਨ। ਜ਼ਿਕਰਯੋਗ ਹੈ ਕਿ ਤਨਖਾਹ ਵਧਾਉਣ ਅਤੇ ਆਪਣੀਆਂ ਹੋਰ ਮੰਗਾਂ ਨੂੰ ਲੈ ਕੇ ਐਂਬੂਲੈਂਸ ਕਰਮਚਾਰੀਆਂ ਨੇ ਜਨਵਰੀ ਮਹੀਨੇ ਦੌਰਾਨ....
ਸਾਡਾ ਮੁੱਖ ਮਨੋਰਥ ਪੰਜਾਬ ਦੇ ਰੋਸ਼ਨ ਭਵਿੱਖ ਲਈ ਨਿੱਜੀ ਹਿੱਤਾਂ ਨੂੰ ਲਾਂਭੇ ਕਰਕੇ ਪੰਥ ਅਤੇ ਪੰਜਾਬ ਦੇ ਹੱਕੀ ਮਸਲੇ ਹੱਲ ਕਰਵਾਉਣਾ: ਢੀਂਡਸਾ
ਢੀਂਡਸਾ ਨੇ ਸਿੱਖ ਪੰਥ ਅਤੇ ਪੰਜਾਬ ਦੀਆਂ ਚਿਰੋਕਣੀਆਂ ਮੰਗਾਂ ਲਈ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਚੰਡੀਗੜ੍ਹ, 31 ਜੁਲਾਈ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਨੇ 18 ਜੁਲਾਈ ਨੂੰ ਹੋਈ ਐਨ.ਡੀ.ਏ ਦੀ ਮੀਟਿੰਗ ਵਿਚ ਸੱਦਾ ਦੇਣ ਲਈ ਧੰਨਵਾਦ ਪ੍ਰਗਟ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਕੇ ਉਨ੍ਹਾਂ ਵੱਲੋਂ ਮੀਟਿੰਗ ਵਿਚ ਸਿੱਖ ਪੰਥ ਅਤੇ ਪੰਜਾਬ ਦੇ ਜ਼ੋਰਦਾਰ ਢੰਗ ਨਾਲ ਉਠਾਏ ਗਏ ਹੱਕੀ ਮਸਲਿਆਂ ਨੂੰ ਜਲਦ ਤੋਂ ਜਲਦ ਹੱਲ....