ਚੰਡੀਗੜ੍ਹ

ਖੇਤੀਬਾੜੀ ਮੰਤਰੀ ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਵੱਧ ਤੋਂ ਵੱਧ ਮਦਦ ਕਰਨ ਦੇ ਨਿਰਦੇਸ਼ 
ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਹੱਈਆ ਕਰਵਾਉਣ ਲਈ ਪਹਿਲਾਂ ਹੀ ਕੰਟਰੋਲ ਰੂਮ ਸਥਾਪਤ ਕਰ ਚੁੱਕੀ ਹੈ ਕਿਸਾਨ ਝੋਨੇ ਦੀ ਪਨੀਰੀ ਲਈ "77106-65725" ‘ਤੇ ਸੰਪਰਕ ਕਰ ਸਕਦੇ ਹਨ: ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਵੱਲੋਂ ਸਮੂਹ ਕਿਸਾਨਾਂ ਲਈ ਮਿਆਰੀ ਬੀਜ ਅਤੇ ਖਾਦਾਂ ਦੀ ਸਪਲਾਈ ਯਕੀਨੀ ਬਣਾਉਣ ਦੇ ਆਦੇਸ਼ ਚੰਡੀਗੜ੍ਹ, 28 ਜੁਲਾਈ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸੂਬੇ ਦੇ ਸਮੂਹ ਮੁੱਖ....
ਸਥਾਨਕ ਸਰਕਾਰਾਂ ਮੰਤਰੀ ਵੱਲੋਂ ਨਗਰ ਨਿਗਮਾਂ ਦੇ ਅਹਿਮ ਮਾਮਲਿਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
ਮੀਟਿੰਗ ਦੌਰਾਨ ਵੱਖ-ਵੱਖ ਵਿਕਾਸ ਕਾਰਜਾਂ ਤੇ ਲੋਕ ਭਲਾਈ ਯੋਜਨਾਵਾਂ ਦਾ ਲਿਆ ਜਾਇਜ਼ਾ ਸੂਬਾ ਸਰਕਾਰ ਦੀ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 28 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਹ ਪ੍ਰਗਟਾਵਾ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਬਲਕਾਰ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ....
ਪ੍ਰਨੀਤ ਕੌਰ ਨੇ ਪੀਐਮ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਲੋਕਾਂ ਲਈ ਰਾਹਤ ਦੀ ਮੰਗ ਕੀਤੀ
ਪੰਜਾਬ ਦੇ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਲੋਕਾਂ ਲਈ ਇੱਕ ਵਿਸ਼ੇਸ਼ ਸਹਾਇਤਾ ਪੈਕੇਜ ਦੀ ਮੰਗ ਕੀਤੀ ਚੰਡੀਗੜ੍ਹ, 28 ਜ਼ੁਲਾਈ : ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਦੇ ਹੜਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਲੋਕਾਂ ਲਈ ਰਾਹਤ ਦੀ ਮੰਗ ਕੀਤੀ। ਪ੍ਰਧਾਨਮੰਤਰੀ ਨੂੰ ਲਿਖੀ ਆਪਣੀ ਚਿੱਠੀ ਵਿੱਚ ਸੰਸਦ ਮੈਂਬਰ ਪਟਿਆਲਾ ਨੇ ਲਿਖਿਆ, “ਜਿਵੇਂ ਕਿ ਤੁਸੀਂ ਜਾਣਦੇ ਹੋ, ਲਗਾਤਾਰ....
ਪੰਜਾਬ ਦੇ 17 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ
ਚੰਡੀਗੜ੍ਹ, 28 ਜੁਲਾਈ : ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਅੱਜ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮਾਝੇ, ਮਾਲਵਾ ਅਤੇ ਪੂਰਬੀ ਮਾਲਵੇ ਵਿੱਚ ਅੱਜ ਬੱਦਲਵਾਈ ਛਾਈ ਰਹੇਗੀ ਅਤੇ ਧੁੱਪ ਦੇ ਨਾਲ-ਨਾਲ ਨਮੀ ਵੀ ਪ੍ਰੇਸ਼ਾਨ ਕਰਦੀ ਰਹੇਗੀ। ਦੱਸ ਦਈਏ ਕਿ ਪੂਰਬੀ ਮਾਲਵੇ ਦੇ 10 ਜ਼ਿਲ੍ਹਿਆਂ ਵਿੱਚ ਅੱਜ ਯੈਲੋ ਅਤੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ, ਮੋਗਾ, ਜਲੰਧਰ ਅਤੇ ਸ਼ਹੀਦ ਭਗਤ....
ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਕਲਰਕ ਕਾਬੂ
ਚੰਡੀਗੜ੍ਹ, 28 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਜ਼ਿਲ੍ਹਾ ਜਲੰਧਰ ਦੇ ਤਹਿਸੀਲਦਾਰ ਨਕੋਦਰ ਦੇ ਦਫ਼ਤਰ ਵਿਖੇ ਤਾਇਨਾਤ ਕਲਰਕ (ਆਰ.ਸੀ.) ਪ੍ਰਸ਼ਾਂਤ ਜੋਸ਼ੀ ਨੂੰ 6,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਕਲਰਕ ਨੂੰ ਨਕੋਦਰ ਤਹਿਸੀਲ ਦੇ ਪਿੰਡ ਸੇਹਮ ਦੇ ਰਹਿਣ ਵਾਲੇ ਰਣਵੀਰ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਦੇ ਆਰਥਿਕ ਵਿੰਗ....
ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਤਿੰਨ ਦਿਨਾਂ ਲਈ ਮੀਂਹ ਦਾ ਅਲਰਟ : ਮੌਸਮ ਵਿਭਾਗ 
ਚੰਡੀਗੜ੍ਹ, 27 ਜੁਲਾਈ : ਮੀਂਹ ਅਤੇ ਵੱਖ-ਵੱਖ ਡੈਮ ਤੋਂ ਪਾਣੀ ਛੱਡੇ ਜਾਣ ਤੋਂ ਬਾਅਦ ਪੰਜਾਬ ਦੇ ਜ਼ਿਆਦਾਤਰ ਦਰਿਆਵਾਂ ਵਿੱਚ ਪਾਣੀ ਭਰ ਗਿਆ ਹੈ। ਇਸ ਕਾਰਨ ਸੂਬੇ ਦੇ ਵੱਖ-ਵੱਖ ਦਰਿਆਈ ਕੰਢੇ ਵਾਲੇ ਇਲਾਕਿਆਂ ਵਿੱਚ ਕਾਫੀ ਨੁਕਸਾਨ ਹੋਇਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਦੇ 9 ਜ਼ਿਲ੍ਹਿਆਂ ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ ਅਤੇ ਅੰਮ੍ਰਿਤਸਰ ਵਿੱਚ ਤਿੰਨ ਦਿਨਾਂ ਲਈ ਮੀਂਹ ਦਾ ਅਲਰਟ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਤਿੰਨ....
ਸੁਨੀਲ ਜਾਖੜ ਦੀ ਅਗਵਾਈ ਹੇਠ ਭਾਜਪਾ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 27 ਜੁਲਾਈ : ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਸੀਨੀਅਰ ਭਾਜਪਾ ਆਗੂਆਂ ਦਾ ਇਕ ਵਫ਼ਦ ਵੀਰਵਾਰ ਨੂੰ ਪੰਜਾਬ ਦੇ ਰਾਜਪਾਲ ਮਾਨਯੋਗ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਮਿਲਿਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਣਦੇਖੀ ਕਾਰਨ ਪੰਜਾਬ ਦੇ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਬਦਤਰ ਸਥਿਤੀ ਅਤੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਇੱਕ ਮੰਗ ਪੱਤਰ ਮਾਨਯੋਗ ਰਾਜਪਾਲ ਨੂੰ....
ਪੰਜਾਬ ਦੇ 1473 ਪਿੰਡਾਂ ‘ਚ ਪਈ ਹੜ੍ਹ ਦੀ ਮਾਰ, 27000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ 43 ਲੋਕਾਂ ਦੀ ਹੋਈ ਮੌਤ 
159 ਰਾਹਤ ਕੈਂਪਾਂ ਵਿਚ ਹਾਲੇ ਵੀ 1319 ਲੋਕਾਂ ਦੀ ਠਹਿਰ ਚੰਡੀਗੜ੍ਹ, 27 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸਰਕਾਰੀ ਮਸ਼ੀਨਰੀ 24 ਘੰਟੇ ਕੰਮ ਕਰ ਰਹੀ ਹੈ। ਬਹੁਤੇ ਇਲਾਕਿਆਂ ਵਿਚ ਸਥਿਤੀ ‘ਚ ਸੁਧਾਰ ਹੈ ਪਰ ਹਾਲੇ ਵੀ ਕੁਝ ਥਾਂਵਾਂ ਹੜ੍ਹ ਦੀ ਮਾਰ ਹੇਠ ਹਨ। ਮਾਲ ਵਿਭਾਗ ਦੇ ਰਿਕਾਰਡ ਮੁਤਾਬਿਕ ਹੁਣ ਤੱਕ ਸੂਬੇ ਦੇ ਕੁੱਲ 1473 ਪਿੰਡਾਂ ਨੂੰ ਹੜ੍ਹਾਂ ਦੀ ਮਾਰ ਝੱਲਣੀ ਪਈ ਹੈ। ਇਨ੍ਹਾਂ ਵਿਚੋਂ 458 ਪਿੰਡ ਪਟਿਆਲਾ, 268 ਪਿੰਡ ਐਸਏਐਸ ਨਗਰ, 364....
ਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ : ਹਰਪਾਲ ਚੀਮਾ
ਪੰਜਾਬ ਸਟੇਟ ਖਜ਼ਾਨਾ ਕਰਮਚਾਰੀ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ ਚੰਡੀਗੜ੍ਹ, 27 ਜੁਲਾਈ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਸੂਬੇ ਭਰ ਦੇ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਦੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਲਿਆਉਣ ਲਈ ਇੰਨ੍ਹਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਪੰਜਾਬ ਸਟੇਟ ਖਜ਼ਾਨਾ ਕਰਮਚਾਰੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਇੱਥੇ ਵਿੱਤ ਤੇ ਯੋਜਨਾ ਭਵਨ ਵਿਖੇ ਮੀਟਿੰਗ ਦੌਰਾਨ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ....
ਸੂਬੇ ਵਿੱਚ ਪਾਲਤੂ ਜਾਨਵਰਾਂ ਦੀਆਂ ਦੁਕਾਨਾਂ ਤੇ ਡੌਗ ਬ੍ਰੀਡਰਜ਼ ਨੂੰ ਰਾਜ ਪਸ਼ੂ ਭਲਾਈ ਬੋਰਡ ਨਾਲ ਰਜਿਸਟਰਡ ਕੀਤਾ ਜਾਵੇਗਾ
ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਬੋਰਡ ਦੀ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ ਅਧਿਕਾਰੀਆਂ ਨੂੰ ਰਜਿਸਟ੍ਰੇਸ਼ਨ ਸ਼ੁਰੂ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 27 ਜੁਲਾਈ : ਪਸ਼ੂਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਪ੍ਰਤੀ ਬੇਰਹਿਮੀ ਭਰੇ ਵਤੀਰੇ ਨੂੰ ਰੋਕਣ ਲਈ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਆਦੇਸ਼ ਦਿੱਤੇ ਹਨ ਕਿ ਪਾਲਤੂ ਜਾਨਵਰਾਂ ਦੀਆਂ ਸਾਰੀਆਂ....
ਅੱਜ ਪੰਜਾਬ ‘ਚ ਮੀਂਹ ਦਾ ਅਲਰਟ
ਚੰਡੀਗੜ੍ਹ, 26 ਜੁਲਾਈ : ਮੌਸਮ ਵਿਭਾਗ ਨੇ ਵੀਰਵਾਰ ਨੂੰ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ ਕਈ ਹਿੱਸਿਆਂ ਵਿੱਚ ਦਰਮਿਆਨੀ ਬਾਰਿਸ਼ ਹੋਵੇਗੀ। ਜਿਸ ਕਾਰਨ ਤਾਪਮਾਨ ‘ਚ ਵੀ ਗਿਰਾਵਟ ਦੇਖਣ ਨੂੰ ਮਿਲੇਗੀ। ਰੁਕ-ਰੁਕ ਕੇ ਮੀਂਹ ਪਵੇਗਾ। ਇਸ ਦੇ ਨਾਲ ਹੀ ਹਿਮਾਚਲ ‘ਚ ਵੀ ਬਾਰਿਸ਼ ਹੋਣ ਦੇ ਆਸਾਰ ਹਨ, ਜਿਸ ਕਾਰਨ ਨਦੀਆਂ ‘ਚ ਪਾਣੀ ਦਾ ਪੱਧਰ ਇਕ ਵਾਰ ਫਿਰ ਵਧਣ ਦੀ ਸੰਭਾਵਨਾ ਹੈ। ਮੰਗਲਵਾਰ ਨੂੰ ਕੁਝ ਇਲਾਕਿਆਂ ‘ਚ ਪਏ ਮੀਂਹ ਕਾਰਨ ਘੱਟੋ-ਘੱਟ ਤਾਪਮਾਨ ‘ਚ ਗਿਰਾਵਟ ਆਈ ਹੈ।
ਸਰਕਾਰ ਵੱਲੋਂ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਦਾ ਕੀਤਾ ਪਰਦਾਫਾਸ਼: ਦੋ ਹੋਰ ਸਰਟੀਫਿਕੇਟ ਕੀਤੇ ਰੱਦ: ਡਾ. ਬਲਜੀਤ ਕੌਰ
ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਲਈ ਲਗਾਤਾਰ ਕਾਰਜਸ਼ੀਲ ਚੰਡੀਗੜ੍ਹ, 26 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਲਗਾਤਾਰ ਕਾਰਜਸ਼ੀਲ ਹੈ। ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸ੍ਰੀ ਬਲਵਿੰਦਰ ਕੁਮਾਰ ਪੁੱਤਰ ਸ੍ਰੀ ਚਮਨ ਲਾਲ ਵਾਸੀ ਮਮਦੋਟ, ਜ਼ਿਲ੍ਹਾ ਫਿਰੋਜ਼ਪੁਰ ਅਤੇ ਸ੍ਰੀਮਤੀ ਜਸਵੀਰ ਕੌਰ ਪੁੱਤਰੀ....
ਹੈੱਡਮਾਸਟਰਜ਼ ਐਸੋਸੀਏਸ਼ਨ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਲੱਖ ਦੀ ਰਾਸ਼ੀ ਮੁੱਖ ਮੰਤਰੀ ਰਾਹਤ ਫੰਡ ਲਈ ਭੇਂਟ 
ਚੰਡੀਗੜ੍ਹ, 26 ਜੁਲਾਈ : ਪੰਜਾਬ ਵਿੱਚ ਬੇਮੌਸਮੀ ਬਰਸਾਤ ਕਾਰਨ ਆਏ ਹੜ੍ਹਾਂ ਕਾਰਨ ਹੋਏ ਸੂਬਾ ਵਾਸੀਆਂ ਦੇ ਨੁਕਸਾਨ ਹੋਏ ਨੂੰ ਦੇਖਦੇ ਹੋਏ ਹੈੱਡਮਾਸਟਰ ਐਸੋਸੀਏਸ਼ਨ ਪੰਜਾਬ ਵੱਲੋਂ ਸਮੁੱਚੇ ਕਾਡਰ ਦੇ ਸਹਿਯੋਗ ਨਾਲ਼ ਸੂਬਾ ਪ੍ਰਧਾਨ ਕੁਲਵਿੰਦਰ ਕਟਾਰੀਆ ਦੀ ਅਗਵਾਈ ਵਿੱਚ ਪੰਜ ਲੱਖ ਦਾ ਚੈੱਕ ਸੂਬੇ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ‘ ਮੁੱਖ ਮੰਤਰੀ ਪੰਜਾਬ ਰਾਹਤ ਫੰਡ’ ਵਿੱਚ ਭੇਟ ਕੀਤਾ। ਇਸ ਉਪਰਾਲੇ ਲਈ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਨੇ ਹੈੱਡਮਾਸਟਰਜ਼ ਐਸੋਸੀਏਸ਼ਨ ਪੰਜਾਬ....
ਕੱਚੇ ਅਧਿਆਪਕਾਂ ਦਾ ਪੱਕੇ ਹੋਣ ਲਈ ਦਹਾਕਿਆਂ ਦਾ ਇੰਤਜਾਰ ਹੋਵੇਗਾ ਖ਼ਤਮ, ਮੁੱਖ ਮੰਤਰੀ 28 ਜੁਲਾਈ ਨੂੰ ਸਰਵਿਸ ਰੈਗੂਲਰਾਈਜ਼ੇਸ਼ਨ ਲੈਟਰ ਸੌਂਪਣਗੇ : ਹਰਜੋਤ ਬੈਂਸ
ਇਹ ਸਮਾਗਮ ਸਕੂਲ ਪੱਧਰ ‘ਤੇ ਇਕੋ ਸਮੇਂ ਕਰਵਾਏ ਜਾਣਗੇ : ਹਰਜੋਤ ਬੈਂਸ ਚੰਡੀਗੜ੍ਹ, 26 ਜੁਲਾਈ : ਇੱਕ ਹੋਰ ਵਾਅਦਾ ਪੂਰਾ ਕਰਨ ਦੀ ਦਿਸ਼ਾ ਵੱਲ ਵਧਦਿਆਂ ਪੰਜਾਬ ਸਰਕਾਰ ਇੱਕ ਦਹਾਕੇ ਤੋਂ ਸਕੂਲ ਸਿੱਖਿਆ ਵਿਭਾਗ ਵਿੱਚ ਠੇਕੇ ‘ਤੇ ਕੰਮ ਕਰ ਰਹੇ ਸਿੱਖਿਆ ਪ੍ਰੋਵਾਈਡਰ, ਆਈ. ਈ, ਈ.ਜੀ.ਐਸ, ਐਸ. ਟੀ. ਆਰ, ਏ.ਆਈ. ਈ, ਅਤੇ ਸਪੈਸ਼ਲ ਇਨਕਲੂਸਿਵ ਟੀਚਰਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਸਬੰਧੀ 28....
ਵਿਜੀਲੈਂਸ ਵੱਲੋਂ ਡੋਪ ਟੈਸਟ ਦੇ ਮਿਆਰ ਨੂੰ ਬਰਕਰਾਰ ਰੱਖਣ ਲਈ ਜ਼ਰੂਰੀ ਕਦਮ ਚੁੱਕਣ ਦੀ ਸਿਫ਼ਾਰਸ਼
ਸਰਕਾਰੀ ਹਸਪਤਾਲਾਂ ਵਿੱਚ ਕੀਤੇ ਜਾਂਦੇ ਡੋਪ ਟੈਸਟਾਂ ‘ਚ ਬੇਨਿਯਮੀਆਂ ਦਾ ਲਿਆ ਗੰਭੀਰ ਨੋਟਿਸ ਚੰਡੀਗੜ੍ਹ, 26 ਜੁਲਾਈ : ਸੂਬੇ ਵਿੱਚ ਅਸਲਾ ਲਾਇਸੈਂਸ ਜਾਰੀ ਕਰਨ ਅਤੇ ਇਸਨੂੰ ਰੀਨਿਊ ਕਰਵਾਉਣ ਲਈ ਲਾਜ਼ਮੀ ਡੋਪ ਟੈਸਟ ਦੀ ਪ੍ਰਕਿਰਿਆ ਵਿੱਚ ਬੇਨਿਯਮੀਆਂ ਪਾਏ ਜਾਣ ਤੋਂ ਇੱਕ ਦਿਨ ਬਾਅਦ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਵੱਖ-ਵੱਖ ਕਦਮ ਚੁੱਕਣ ਦੀ ਸਿਫ਼ਾਰਸ਼ ਕੀਤੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਅਯੋਗ ਜਾਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਵਾਲੇ ਵਿਅਕਤੀ ਨੂੰ ਅਸਲਾ ਲਾਇਸੈਂਸ ਜਾਰੀ ਨਾ....