ਚੰਡੀਗੜ੍ਹ

ਪੱਤਰਕਾਰ ਦੀ ਕੁੱਟਮਾਰ ਦੇ ਮਾਮਲੇ 'ਤੇ ਜਵਾਬ ਦਿੰਦਿਆਂ, ਵਿਧਾਇਕ ਸੁਖਾਨੰਦ ਨੇ ਕਿਹਾ ਕਿ ਉਹ ਪੱਤਰਕਾਰ ਨਹੀਂ ਹੈ
ਕਿਹਾ, ਉਸ ਨੇ ਜਾਣਬੁੱਝ ਕੇ ਆਪਣੇ ਪੇਜ ਦੀ ਪਬਲਿਸਿਟੀ ਲਈ ਜਾਂ ਕਿਸੇ ਵਿਰੋਧੀ ਦੇ ਇਸ਼ਾਰੇ 'ਤੇ ਉਹ ਰੀਲ ਬਣਾਈ ਸੀ ਰੀਲ ਨੂੰ ਐਡਿਟ ਕੀਤਾ ਗਿਆ ਹੈ, ਕਈ ਚੀਜ਼ਾਂ ਜਾਣ ਬੁੱਝ ਕੇ ਕੱਟੀਆਂ ਗਈਆਂ ਹਨ : ਸੁਖਾਨੰਦ ਚੰਡੀਗੜ੍ਹ, 25 ਜੁਲਾਈ : ਆਮ ਆਦਮੀ ਪਾਰਟੀ (ਆਪ) ਦੇ ਬਾਘਾਪੁਰਾਣਾ ਤੋਂ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਪੱਤਰਕਾਰ ਦੀ ਕੁੱਟਮਾਰ ਦੇ ਮਾਮਲੇ 'ਤੇ ਜਵਾਬ ਦਿੰਦਿਆਂ ਕਿਹਾ ਕਿ ਉਹ ਪੱਤਰਕਾਰ ਨਹੀਂ ਹੈ, ਬਲਕਿ ਉਹ ਸਿਰਫ਼ ਆਪਣਾ ਛੋਟਾ ਜਿਹਾ ਫੇਸਬੁੱਕ ਪੇਜ ਚਲਾਉਂਦਾ ਹੈ, ਉਸ ਨੂੰ ਪੱਤਰਕਾਰ....
ਸਾਰੇ ਪੰਜਾਬੀ ਸੰਸਦ ਮੈਂਬਰ ਪੰਜਾਬ ਦੇ ਹਿੱਤਾਂ ਲਈ ਇਕਜੁੱਟ ਹੋਣ : ਸੰਸਦ ਮੈਂਬਰ ਸਾਹਨੀ 
ਚੰਡੀਗੜ੍ਹ, 25 ਜੁਲਾਈ : ਸੰਸਦ ਦੇ ਮੌਨਸੂਨ ਸੈਸ਼ਨ ਦੀ ਸ਼ੁਰੂਆਤ ਵਿੱਚ, ਸੰਸਦ ਮੈਂਬਰ ਵਿਕਰਮਜੀਤ ਸਾਹਨੀ ਨੇ ਪਾਰਟੀ ਲਾਈਨਾਂ ਤੋਂ ਉਪਰ ਉਠ ਕੇ ਸਾਰੇ ਪੰਜਾਬੀ ਸੰਸਦ ਮੈਂਬਰਾਂ ਲਈ ਇੱਕ ਗੈਰ ਰਸਮੀ ਗੱਲਬਾਤ ਅਤੇ ਰਾਤ ਦੇ ਖਾਣੇ ਦੀ ਮੇਜ਼ਬਾਨੀ ਕੀਤੀ। ਸਾਹਨੀ ਨੇ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੰਜਾਬ ਦੇ ਹਿੱਤਾਂ ਲਈ ਇਕੱਠੇ ਹੋਣ ਅਤੇ ਕੇਂਦਰ ਸਰਕਾਰ ਦੇ ਸਬੰਧ ਵਿੱਚ ਪੰਜਾਬ ਸੂਬੇ ਨੂੰ ਦਰਪੇਸ਼ ਮੌਜੂਦਾ ਸਮੱਸਿਆਵਾਂ ਦੇ ਹੱਲ ਲਈ ਇਕੱਠੇ ਹੋਣ। ਸਾਹਨੀ....
ਪੰਜਾਬ ‘ਚ ਹੜ੍ਹਾਂ ਕਾਰਨ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ‘ਚ ਹੋਇਆ ਵਾਧਾ
ਚੰਡੀਗੜ੍ਹ 25 ਜੁਲਾਈ : ਪੰਜਾਬ ਇਸ ਸਮੇਂ ਭਾਰੀ ਹੜ੍ਹਾਂ ਨਾਲ ਜੂਝ ਰਿਹਾ ਹੈ ਪਰ ਇਸ ਦੌਰਾਨ ਡੇਂਗੂ ਦੇ ਲਗਾਤਾਰ ਵਧ ਰਹੇ ਮਾਮਲਿਆਂ ਕਾਰਨ ਸੂਬਾ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਜੇਕਰ ਲੁਧਿਆਣਾ ਜ਼ਿਲ੍ਹੇ ਦੀ ਗੱਲ ਕਰੀਏ ਤਾਂ ਪਿਛਲੇ 24 ਘੰਟਿਆਂ ਵਿੱਚ ਡੇਂਗੂ ਦੇ 14 ਨਵੇਂ ਮਰੀਜ਼ ਸਿਹਤ ਵਿਭਾਗ ਦੇ ਧਿਆਨ ਵਿੱਚ ਆਏ ਹਨ। ਸਿਹਤ ਵਿਭਾਗ ਵੱਲੋਂ ਇਨ੍ਹਾਂ ਵਿੱਚੋਂ 3 ਮਰੀਜ਼ਾਂ ਵਿੱਚ ਡੇਂਗੂ ਦੀ ਪੁਸ਼ਟੀ ਹੋਈ ਹੈ ਜਦਕਿ 11 ਮਰੀਜ਼ਾਂ ਨੂੰ ਸ਼ੱਕੀ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ। ਸਿਹਤ ਅਧਿਕਾਰੀਆਂ ਅਨੁਸਾਰ....
ਭਾਜਪਾ ਦੇ ਸੁਨੀਲ ਜਾਖੜ ਨੇ ਸਾਧਿਆ ਕਾਂਗਰਸ ‘ਤੇ ਨਿਸ਼ਾਨਾ
ਭਾਜਪਾ ਪ੍ਰਧਾਨ ਜਾਖੜ ਨੇ ਸਾਬਕਾ ਵਿਧਾਇਕ ਨੂੰ ਭਾਜਪਾ ‘ਚ ਕਰਵਾਇਆ ਸ਼ਾਮਿਲ ਚੰਡੀਗੜ੍ਹ 25 ਜੁਲਾਈ : ਪੰਜਾਬ ਕਾਂਗਰਸ ਦੀ ਹਾਲਤ ਸੂਬੇ ‘ਚ ਲਗਾਤਾਰ ਕਮਜ਼ੋਰ ਨਜ਼ਰ ਆ ਰਹੀ ਹੈ। ਇਸੇ ਦੌਰਾਨ ਕਾਂਗਰਸ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਸਾਬਕਾ ਕਾਂਗਰਸੀ ਵਿਧਾਇਕ ਅਸ਼ਵਨੀ ਸੇਖੜੀ ਨੂੰ ਭਾਜਪਾ ‘ਚ ਸ਼ਾਮਿਲ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪੁਰਾਣੇ ਸਾਥੀ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ। ਜ਼ਿਕਰਯੋਗ ਹੈ ਕਿ ਅਸ਼ਨਾਨੀ ਸੇਖੜੀ ਤਿੰਨ....
ਪੰਜਾਬ ਨਾਲ ਸਬੰਧਤ ਨਵੇਂ ਚੁਣੇ ਆਈ.ਏ.ਐਸ./ਆਈ.ਆਰ.ਐਸ. ਅਫ਼ਸਰਾਂ ਨੇ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ
ਸਪੀਕਰ ਨੇ ਨੌਜਵਾਨ ਅਧਿਕਾਰੀਆਂ ਦੀ ਕੀਤੀ ਸ਼ਲਾਘਾ, ਉਨ੍ਹਾਂ ਨੂੰ ਸਮਾਜ ਦੀ ਬਿਹਤਰੀ ਲਈ ਕੰਮ ਕਰਨ ਲਈ ਕਿਹਾ ਚੰਡੀਗੜ, 25 ਜੁਲਾਈ : ਪੰਜਾਬ ਵਿਧਾਨ ਸਭਾ ਸਪੀਕਰ ਨੇ ਪੰਜਾਬ ਨਾਲ ਸਬੰਧਤ ਨਵੇਂ ਚੁਣੇ ਆਈ.ਏ.ਐਸ./ਆਈ.ਆਰ.ਐਸ. ਅਫ਼ਸਰਾਂ, ਜਿਨ੍ਹਾਂ ਨੇ ਹਾਲ ਹੀ ਵਿੱਚ ਯੂ.ਪੀ.ਐਸ.ਸੀ. ਪ੍ਰੀਖਿਆ 2022 ਪਾਸ ਕੀਤੀ ਹੈ, ਨਾਲ ਮੀਟਿੰਗ ਕੀਤੀ। ਇਸ ਮੌਕੇ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਵੀ ਹਾਜ਼ਰ ਸਨ। ਸ. ਸੰਧਵਾਂ ਨੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਮੁਲਾਕਾਤ ਦੌਰਾਨ ਨੌਜਵਾਨ ਅਧਿਕਾਰੀਆਂ ਦੀ ਸ਼ਲਾਘਾ....
ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਨੂੰ ਦਿੱਤੀ ਸ਼ਰਧਾਂਜਲੀ
ਚੰਡੀਗੜ੍ਹ, 25 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਸਮ ਪਾਤਸ਼ਾਹ ਤੋਂ ਅਹੁਦਾ ਸੰਭਾਲਣ ਵਾਲੇ ਬੰਦਾ ਸਿੰਘ ਬਹਾਦਰ ਮਾਧੋ ਦਾਸ ਨੂੰ ਬੰਦਾ ਸਿੰਘ ਬਹਾਦਰ ਬਣਾ ਦਿੱਤਾ ਸੀ। ਸਿੱਖ ਕੌਮ ਦੀ ਅਗਵਾਈ ਕਰਦਿਆਂ ਅਨੇਕਾਂ ਲੜਾਈਆਂ ਜਿੱਤੀਆਂ, ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਬਦਲਾ ਲਿਆ। ਦੇਸ਼ ਵਿੱਚ ਜ਼ੁਲਮ ਅਤੇ ਜ਼ੁਲਮ ਨਾਲ ਲੜਨ ਦੇ ਜਜ਼ਬੇ ਨਾਲ ਭਰਪੂਰ। ਅੱਜ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ। ਦਸਮ ਪਾਤਸ਼ਾਹ ਤੋਂ ਥਾਪੜਾ ਲੈ ਮਾਧੋ ਦਾਸ ਤੋਂ ਬਣਿਆ....
2025 ਤੱਕ ‘‘ਟੀ.ਬੀ-ਮੁਕਤ ਪੰਜਾਬ’’ ਦਾ ਟੀਚਾ ਮਿੱਥਿਆ, ਪਿੰਡਾਂ ਵਿੱਚੋਂ ਟੀ.ਬੀ. ਦੇ ਖ਼ਾਤਮੇ ਲਈ ਪੰਚਾਇਤਾਂ ਨੂੰ ਸੌਂਪੀ ਜ਼ਿੰਮੇਵਾਰੀ : ਕੈਬਨਿਟ ਮੰਤਰੀ ਭੁੱਲਰ 
ਡਿਪਟੀ ਕਮਿਸ਼ਨਰਾਂ ਨੂੰ ‘‘ਟੀ.ਬੀ-ਮੁਕਤ ਪਿੰਡ’’ ਐਲਾਨਣ ਸਬੰਧੀ ਮੁਹਿੰਮ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ ਚੰਡੀਗੜ੍ਹ, 25 ਜੁਲਾਈ : ਪੰਜਾਬ ਨੂੰ 2025 ਤੱਕ ‘‘ਟੀ.ਬੀ-ਮੁਕਤ’’ ਬਣਾਉਣ ਦਾ ਟੀਚਾ ਮਿੱਥਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਦੀਆਂ ਸਮੂਹ ਪੰਚਾਇਤਾਂ ਨੂੰ ਪਿੰਡਾਂ ਵਿੱਚੋਂ ਟੀ.ਬੀ. ਦੇ ਖ਼ਾਤਮੇ ਦੀ ਜ਼ਿੰਮੇਵਾਰੀ ਸੌਂਪੀ ਜਿਸ ਤਹਿਤ ਪੰਚਾਇਤਾਂ ਪੇਂਡੂ ਖੇਤਰ ਵਿੱਚੋਂ ਟੀ.ਬੀ. ਦੇ ਖ਼ਾਤਮੇ ਲਈ ਵਿਆਪਕ ਪਹੁੰਚ ਅਪਣਾਉਂਦਿਆਂ ਪਿੰਡ ਵਾਸੀਆਂ ਨੂੰ....
ਸਰਕਾਰ ਸੂਬੇ ਦੇ ਸਾਰੇ ਪਿੰਡਾਂ ਨੂੰ ਸਾਫ ਪੀਣ ਯੋਗ ਪਾਣੀ ਦੇਣ ਲਈ ਸਾਰਥਕ ਯਤਨ ਕਰ ਰਹੀ ਹੈ : ਮੰਤਰੀ ਜਿੰਪਾ
ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਦੇ ਨਿਰਦੇਸ਼ ਮੰਤਰੀ ਜਿੰਪਾ ਨੇ ਜਲ ਸਪਲਾਈ ਸਕੀਮਾਂ ਦੀ ਪ੍ਰਗਤੀ ਵਿਚ ਤੇਜ਼ੀ ਲਿਆਉਣ ਲਈ ਜੰਗਲਾਤ ਮੰਤਰੀ ਨਾਲ ਕੀਤੀ ਉੱਚ ਪੱਧਰੀ ਮੀਟਿੰਗ ਚੰਡੀਗੜ੍ਹ, 25 ਜੁਲਾਈ : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਦੋਵਾਂ ਵਿਭਾਗਾਂ ਦੇ ਸਾਂਝੇ ਮੁੱਦਿਆਂ ਦੇ ਹੱਲ ਲਈ ਇਕ ਅਹਿਮ ਮੀਟਿੰਗ ਕੀਤੀ। ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਜੰਗਲਾਤ....
ਸਿਹਤ ਟੀਮਾਂ ਲੋਕਾਂ ਨੂੰ ਪਾਣੀ ਤੋਂ ਪੈਦਾ ਹੋਣ ਵਾਲੀਆਂ ਅਤੇ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਉਣ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ: ਡਾ. ਬਲਬੀਰ ਸਿੰਘ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਡੱਟ ਕੇ ਖੜ੍ਹੀ ਹੈ ਆਈ.ਐਮ.ਏ. ਪੰਜਾਬ ਵੱਲੋਂ ਪਹਿਲਾਂ ਹੀ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਪ੍ਰਦਾਨ ਕੀਤੀ ਜਾ ਰਹੀ ਹੈ ਹਰ ਕਿਸਮ ਦੀ ਡਾਕਟਰੀ ਸਹਾਇਤਾ ਚੰਡੀਗੜ੍ਹ, 25 ਜੁਲਾਈ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਤੋਂ ਬਾਅਦ ਹੜ੍ਹ ਰਾਹਤ ਪ੍ਰਬੰਧ ਅਤੇ ਮੁੜ ਵਸੇਬੇ ਦੇ ਯਤਨਾਂ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ....
ਵਿਜੀਲੈਂਸ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ
ਚੰਡੀਗੜ੍ਹ, 25 ਜੁਲਾਈ : ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਹੰਡਿਆਇਆ ਵਿਖੇ ਤਾਇਨਾਤ ਪਟਵਾਰੀ ਜਤਿੰਦਰ ਸਿੰਘ ਨੂੰ ਜਸਵਿੰਦਰ ਸਿੰਘ ਵਾਸੀ ਗਰਚਾ ਰੋਡ, ਬਰਨਾਲਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਜਸਵਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਵੱਲੋਂ ਹਾਲ ਹੀ ਵਿੱਚ ਖਰੀਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਉਕਤ ਪਟਵਾਰੀ ਨੇ 20,000 ਰੁਪਏ ਰਿਸ਼ਵਤ....
ਸਪੀਕਰ ਸੰਧਵਾਂ ਵੱਲੋਂ ਸਥਾਨਕ ਸਰਕਾਰਾਂ ਅਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ਼ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ
ਕੋਟਕਪੂਰਾ ਦੇ ਸੀਵਰੇਜ਼ ਸਿਸਟਮ ਦੇ ਰੱਖ-ਰਖਾਅ ਅਤੇ ਸਮੇਂ ਸਿਰ ਸਫ਼ਾਈ ਕਰਨੀ ਯਕੀਨੀ ਬਣਾਉਣ ਲਈ ਕਿਹਾ ਚੰਡੀਗੜ, 25 ਜੁਲਾਈ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ, ਜ਼ਿਲ੍ਹਾ ਫ਼ਰੀਦਕੋਟ ਵਿਖੇ ਪੁਰਾਣੇ ਸੀਵਰੇਜ਼ ਸਿਸਟਮ ਦੇ ਰੱਖ-ਰਖਾਅ ਅਤੇ ਸ਼ਹਿਰ ਵਿੱਚ ਸਫ਼ਾਈ ਆਦਿ ਸਬੰਧੀ ਸ਼ਹਿਰ ਵਾਸੀਆਂ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ਦੇ ਸੁਯੋਗ ਨਿਪਟਾਰੇ ਲਈ ਸਥਾਨਕ ਸਰਕਾਰਾਂ, ਪੰਜਾਬ ਵਾਟਰ ਸਪਲਾਈ ਤੇ ਸੀਵਰੇਜ਼ ਬੋਰਡ, ਵੱਖ-ਵੱਖ ਪ੍ਰਾਈਵੇਟ ਕੰਪਨੀਆਂ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ....
ਚੰਡੀਗੜ੍ਹ 'ਚ ਪਲਾਸਟਿਕ ਦੇ ਗੋਦਾਮ ਵਿੱਚ ਅਚਾਨਕ ਲੱਗੀ ਅੱਗ, 3 ਔਰਤਾਂ ਸਮੇਤ 4 ਲੋਕ ਝੁਲਸੇ
ਚੰਡੀਗੜ੍ਹ, 24 ਜੁਲਾਈ : ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼-2 ਵਿੱਚ ਸਥਿਤ ਪਲਾਸਟਿਕ ਦੇ ਗੋਦਾਮ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਤੁਰੰਤ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ, ਜਿਥੇ ਸੂਚਨਾ ਮਿਲਦੇ ਹੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀ ਟੀਮ ਨੂੰ ਕਾਫੀ ਜੱਦੋ-ਜਹਿਦ ਕਰਨੀ ਪਈ। ਇਸ ਦੌਰਾਨ 3 ਔਰਤਾਂ ਸਮੇਤ 4 ਲੋਕ ਝੁਲਸ ਗਏ, ਜਿਨ੍ਹਾਂ ਨੂੰ GMCH 32 ਹਸਪਤਾਲ....
ਪੰਜਾਬ ਸਰਕਾਰ ਆਬਜ਼ਰਵੇਸ਼ਨ ਹੋਮ ਦੇ ਬੱਚਿਆਂ ਦੇ ਪੁਨਰਵਾਸ ਲਈ ਲਗਾਤਾਰ ਯਤਨਸ਼ੀਲ : ਡਾ. ਬਲਜੀਤ ਕੌਰ
ਬੱਚਿਆ ਦੇ ਸਰਵਪੱਖੀ ਵਿਕਾਸ ਅਤੇ ਸਕਾਰਾਤਮਕ ਵਿਵਹਾਰ ਲਈ ਕੀਤੇ ਜਾ ਰਹੇ ਹਨ ਵੱਖ-ਵੱਖ ਉਪਰਾਲੇ ਕਾਨੂੰਨੀ ਵਿਵਾਦ ਵਿੱਚ ਫਸੇ ਬੱਚਿਆ ਦੀ ਸਾਂਭ-ਸੰਭਾਲ ‘ਚ ਅਬਰਜ਼ਵੇਸ਼ਨ ਹੋਮ ਨਿਭਾ ਰਹੇ ਵਿਸ਼ੇਸ਼ ਭੂਮਿਕਾ ਚੰਡੀਗੜ੍ਹ, 24 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਜੁਵੇਨਾਇਲ ਜ਼ਸਟਿਸ ਐਕਟ, 2015 ਦੇ ਤਹਿਤ ਕਾਨੂੰਨੀ ਵਿਵਾਦ ਵਿੱਚ ਸ਼ਾਮਿਲ ਬੱਚਿਆ ਦੀ ਸਾਂਭ ਸੰਭਾਲ, ਸਰਬਪੱਖੀ ਵਿਕਾਸ ਅਤੇ ਉਨ੍ਹਾਂ ‘ਚ ਸਕਾਰਾਤਮਕ ਵਿਵਹਾਰ ਪੈਦਾ ਕਰਨ ਲਈ ਲਗਾਤਾਰ ਯਤਨਸ਼ੀਲ ਹੈ।....
ਵਿਸ਼ਵ ਜਨਸੰਖਿਆ ਦਿਵਸ: ਔਰਤਾਂ ਨੂੰ ਸਿੱਖਿਅਤ, ਸੁਤੰਤਰ ਬਣਾਉਣਾ ਜਨਸੰਖਿਆ ਕੰਟਰੋਲ ਕਰਨ ਵਿੱਚ ਕਰ ਸਕਦਾ ਹੈ ਮਦਦ : ਬਲਬੀਰ ਸਿੰਘ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭਰੂਣ ਹੱਤਿਆ ਰੋਕਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਡਾਕਟਰ ਬਲਬੀਰ ਸਿੰਘ ਨੇ ਵਿਸ਼ਵ ਆਬਾਦੀ ਦਿਵਸ ਮਨਾਉਣ ਲਈ ਰਾਜ ਪੱਧਰੀ ਸਮਾਗਮ ਦੀ ਕੀਤੀ ਪ੍ਰਧਾਨਗੀ ਚੰਡੀਗੜ੍ਹ, 24 ਜੁਲਾਈ : ਵਿਸ਼ਵ ਜਨਸੰਖਿਆ ਦਿਵਸ ਮੌਕੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਔਰਤਾਂ ਨੂੰ ਸਿੱਖਿਅਤ ਕਰਨਾ ਅਤੇ ਉਨ੍ਹਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਆਬਾਦੀ ਨੂੰ ਕੰਟਰੋਲ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ।....
ਵਿਜੀਲੈਂਸ ਵੱਲੋਂ ਨਕਸ਼ੇ ਦੀ ਅਸਲ ਫ਼ੀਸ 80 ਰੁਪਏ ਦੀ ਬਜਾਏ 1500 ਰੁਪਏ ਲੈਣ ਦੇ ਦੋਸ਼ ਹੇਠ ਪਟਵਾਰੀ ਕਾਬੂ
ਚੰਡੀਗੜ੍ਹ, 24 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜਲੰਧਰ ਜ਼ਿਲ੍ਹੇ ਦੇ ਮਾਲ ਹਲਕਾ ਨੂਰਮਹਿਲ ਵਿਖੇ ਤਾਇਨਾਤ ਪਟਵਾਰੀ ਹਰਬੰਸ ਲਾਲ ਨੂੰ ਪਿੰਡ ਦੇ ਨਕਸ਼ੇ (ਅਕਸ ਛੱਜਰਾ) ਲਈ 1500 ਰੁਪਏ, ਜਿਸ ਦੀ ਸਰਕਾਰੀ ਫ਼ੀਸ ਸਿਰਫ਼ 80 ਰੁਪਏ ਹੈ, ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਨਰਿੰਦਰ ਸਿੰਘ ਵਾਸੀ ਪਿੰਡ ਰਾਮੇਵਾਲ ਨੇ ਮਿਤੀ 30-06-2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 9501200200 ‘ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸਦੇ ਮਾਮੇ ਨੂੰ ਨਕਸ਼ੇ....